ਕੈਨੇਡਾ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌ.ਤ || Today News

0
75

ਕੈਨੇਡਾ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌ.ਤ

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਖੁਰਦ ਦੇ 21 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਮਹਿਕਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ।

ਪੰਜਾਬ ‘ਚ 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ || Punjab News

ਮਿਲੀ ਜਾਣਕਾਰੀ ਅਨੁਸਾਰ ਗੁਰਮਹਿਕਪ੍ਰੀਤ ਸਿੰਘ ਨੇ ਆਪਣੀ ਦੋ ਵਰਿਆਂ ਦੀ ਪੜ੍ਹਾਈ ਮੁਕੰਮਲ ਕਰਕੇ ਵਰਕ ਪਰਮਿਟ ਹਾਸਲ ਕਰ ਲਿਆ ਸੀ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਓਨਟਾਰੀਓ ਸੂਬੇ ਦੇ ਮਸਕੋਟਾ ਸ਼ਹਿਰ ਵਿੱਚ ਵਾਪਰੇ ਭਿਆਨਕ ਕਾਰ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਉਹ ਇੱਕ ਇਲੈਕਟਰੀਕਲ ਇੰਜੀਨੀਅਰ ਵਜੋਂ ਕੰਮ ਕਰ ਰਹੇ ਸੁਖਚੈਨ ਸਿੰਘ ਕਲੇਰ ਦਾ ਇਕਲੋਤਾ ਪੁੱਤਰ ਸੀ।

ਇਹ ਵੀ ਪੜ੍ਹੋ :ਵਿਨੇਸ਼ ਫੋਗਾਟ ਨੂੰ NADA ਨੇ ਜਾਰੀ ਕੀਤਾ ਨੋਟਿਸ || Today News

ਗੁਰਮਹਿਕ ਪ੍ਰੀਤ ਸਿੰਘ ਦੀ ਕਾਰ ਹਾਦਸੇ ਵਿੱਚ ਹੋਈ ਮੌਤ ਦੇ ਬੇਸ਼ੱਕ ਪੂਰੇ ਵੇਰਵੇ ਪ੍ਰਾਪਤ ਨਹੀਂ ਹੋਏ, ਪਰੰਤੂ ਕੈਨੇਡਾ ਵਿੱਚ ਪੰਜਾਬੀਆਂ ਦੀ ਮਦਦ ਲਈ ਸਰਗਰਮ ਸਮਾਜ ਸੇਵੀ ਸੰਸਥਾ “ਗੋ ਫੰਡ ਮੀ” ਵੱਲੋਂ ਆਪਣੀ ਵੈੱਬਸਾਈਟ ਉੱਪਰ ਗੁਰਮਹਿਕ ਪ੍ਰੀਤ ਸਿੰਘ ਦੀ ਤਸਵੀਰ ਅਪਲੋਡ ਕਰਕੇ, ਉਸ ਦੀ ਮ੍ਰਿਤਕ ਦੇਹ ਨੂੰ ਮਾਪਿਆਂ ਕੋਲ ਵਾਪਸ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here