ਇਟਲੀ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌ.ਤ
ਅੰਮ੍ਰਿਤਸਰ ਵਿਦੇਸ਼ ਤੋਂ ਪੰਜਾਬੀਆ ਲਈ ਇੱਕ ਹੋਰ ਦੁਖਦਾਇਕ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ 31 ਸਾਲਾਂ ਨੌਜਵਾਨ ਨਿਰਮਲ ਸਿੰਘ ਦੀ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਛਾਪਿਆ ਵਾਲੀ ਨੇੜੇ ਬਾਬਾ ਬਕਾਲਾ ਸਾਹਿਬ ਥਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਨਿਰਮਲ ਸਿੰਘ 2 ਸਾਲ ਪਹਿਲਾਂ ਹੀ ਇਟਲੀ ਗਿਆ ਸੀ ਤੇ ਪਿਛਲੇ ਹਫਤੇ ਐਕਸੀਡੈਂਟ ਹੋਣ ਦੇ ਨਾਲ ਉਸਦੀ ਮੌਤ ਹੋ ਗਈ।
ਕੁੰਭ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ, ਸੂਬਾ ਸਰਕਾਰ ਨਾਲ ਗੱਲਬਾਤ ਕਰ ਸਥਿਤੀ ਦਾ ਲਿਆ ਜ਼ਾਇਜਾ
ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਰਿਸ਼ਤੇਦਾਰ ਇਟਲੀ ਵਿੱਚ ਰਹਿੰਦਾ ਹੈ। ਉਸ ਨੇ ਫ਼ੋਨ ਕਰਕੇ ਸਾਰੀ ਜਾਣਕਾਰੀ ਦਿੱਤੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਿਰਮਲ ਸਿੰਘ ਦੇ ਪਿਤਾ ਦਾ ਸਾਇਆ ਪਹਿਲਾ ਹੀ ਸਿਰ ਤੋਂ ਉੱਠ ਚੁੱਕਿਆ ਹੈ ਅਤੇ ਸਾਡੇ ਘਰ ਦੀ ਆਰਥਿਕ ਹਾਲਤ ਮਾੜੀ ਸੀ ਜਿਸ ਕਾਰਨ ਨਿਰਮਲ ਸਿੰਘ ਰੋਜ਼ੀ ਰੋਟੀ ਲਈ ਇਟਲੀ ਗਿਆ ਸੀ। ਇਸ ਮੌਕੇ ਨਿਰਮਲ ਸਿੰਘ ਦੇ ਪਰਿਵਾਰ ਨੇ ਰੋਂਦੇ ਕੁਰਲਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ ਕਿ ਉਹ ਨੌਜਵਾਨ ਦੀ ਦੇਹ ਲਿਆ ਸਕਣ।
ਪਰਿਵਾਰ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ
ਉਨ੍ਹਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਦੇ ਪਤੀ ਦੀ ਦੇਹ ਲਿਆ ਕੇ ਉਨ੍ਹਾਂ ਸੌਂਪੀ ਜਾਵੇ। ਮ੍ਰਿਤਕ ਦੇ ਪਿੱਛੇ ਪਰਿਵਾਰ ਵਿਚ ਬਜ਼ੁਰਗ ਮਾਤਾ, ਪਤਨੀ ਅਤੇ 5 ਸਾਲਾ ਦੇ ਪੁੱਤਰ ਅਰਮਾਨਵੀਰ ਸਿੰਘ ਹੀ ਰਹਿ ਗਏ ਹਨ। ਘਰ ਦਾ ਗੁਜ਼ਾਰਾ ਚਲਾਉਣ ਲਈ ਕੋਈ ਕਮਾਈ ਦਾ ਸਾਧਨ ਨਹੀਂ ਹੈ। ਇਸ ਲਈ ਸਰਕਾਰ ਨੂੰ ਪੀੜ੍ਹਤ ਪਰਿਵਾਰ ਦੀ ਬਾਂਹ ਫੜਨੀ ਚਾਹੀਦੀ ਹੈ ਤਾਂ ਜੋ ਘਰ ਦਾ ਗੁਜ਼ਾਰਾ ਚਲਦਾ ਰਹੇ।