8 ਮਹੀਨੇ ਪਹਿਲਾਂ UK ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ || Latest News || Today news
ਆਏ ਦਿਨ ਭਾਰਤ ਤੋਂ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਦੇਖਣ ਤੇ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ | ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਇੰਗਲੈਂਡ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਘਰ ਦੀ ਆਰਥਿਕ ਸਥਿਤੀ ਸੁਧਾਰਨ UK ਗਏ 22 ਸਾਲਾਂ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਇੱਕ ਬਿਮਾਰੀ ਕਾਰਨ ਹੋਈ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ ਜੋ ਕਿ ਅਜਨਾਲਾ ਦੇ ਪਿੰਡ ਚਮਿਆਰੀ ਦਾ ਰਹਿਣ ਵਾਲਾ ਸੀ |
ਕਰਜ਼ਾ ਚੁੱਕ ਕੇ ਗਿਆ ਸੀ ਵਿਦੇਸ਼
ਅੰਮ੍ਰਿਤਪਾਲ ਸਿੰਘ ਕਰਜ਼ਾ ਚੁੱਕ ਕੇ UK ਗਿਆ ਸੀ ਅਤੇ ਉਸਨੂੰ ਉੱਥੇ ਗਏ ਅਜੇ 8 ਮਹੀਨੇ ਹੀ ਹੋਏ ਸਨ ਕਿ ਇਹ ਮੰਦਭਾਗੀ ਘਟਨਾ ਵਾਪਰ ਗਈ | ਉਸਦੀ ਮੌਤ ਦੀ ਖਬਰ ਸੁਣ ਕੇ ਸਾਰੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ ਅਤੇ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ |
ਇਹ ਵੀ ਪੜ੍ਹੋ : ਨੂੰਹ ਨੂੰ ਸ਼ਗਨ ਪਾਉਣ ਜਾ ਰਹੇ ਪਰਿਵਾਰ ਨਾਲ ਰਸਤੇ ਵਿੱਚ ਵਾਪਰਿਆ ਵੱਡਾ ਭਾਣਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਰਿੰਦਰ ਕੌਰ ਪਿਤਾ ਅੰਗਰੇਜ਼ ਸਿੰਘ ਅਤੇ ਚਾਚਾ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਨ੍ਹਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ। ਜਿੱਥੇ ਇੱਕ ਬਿਮਾਰੀ ਕਰਕੇ ਉਸ ਦੀ ਮੌਤ ਹੋ ਗਈ ਹੈ। ਉਹਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।