ਬ੍ਰਿਟਿਸ਼ ਕੋਲੰਬੀਆ ਨਾਲ ਪੰਜਾਬ ਦੇ ਨਿਵੇਸ਼ ਤੇ ਵਪਾਰਕ ਸਬੰਧ ਹੋਣਗੇ ਮਜ਼ਬੂਤ : ਮਾਨ

0
25
Bhagwant Mann

ਚੰਡੀਗੜ੍ਹ, 17 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕੈਨੇਡਾ, ਵਿਸ਼ੇਸ਼ ਤੌਰ `ਤੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਹੈ । ਲੰਘੇ ਦਿਨੀਂ ਬ੍ਰਿਟਿਸ਼ ਕੋਲੰਬੀਆ (British Columbia) ਦੇ ਪ੍ਰੀਮੀਅਰ ਡੇਵਿਡ ਐਬੀ ਨਾਲ ਮੁਲਾਕਾਤ ਦੌਰਾਨ ਉਨਾਂ ਕਿਹਾ ਕਿ ਕੈਨੇਡਾ ਹਮੇਸ਼ਾ ਹੀ ਭਾਰਤ ਅਤੇ ਪੰਜਾਬ ਦਾ ਮਜ਼ਬੂਤ ਭਾਈਵਾਲ ਰਿਹਾ ਹੈ ।

ਮਾਨ ਨੇ ਕੈਨੇਡੀਅਨ ਨਿਵੇੇਸ਼ਕਾਂ ਨੂੰ ਦਿੱਤਾ ਹਰ ਸੰਭਵ ਸਹਿਯੋਗ ਦਾ ਭਰੋਸਾ

ਉਨ੍ਹਾਂ ਕਿਹਾ ਕਿ ਦੋਵਾਂ ਖੇਤਰਾਂ ਦੇ ਕਾਰੋਬਾਰੀਆਂ ਅਤੇ ਲੋਕਾਂ ਲਈ ਵਧੇਰੇ ਮੌਕੇ ਪੈਦਾ ਕਰਨ ਦੀ ਦਿਸ਼ਾ ਵਿਚ ਸਹਿਯੋਗ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਟਿਕਾਊ ਖੇਤੀਬਾੜੀ, ਗ੍ਰੀਨਹਾਉਸ ਤਕਨੀਕ, ਵੈਲਿਊ-ਐਡਿਡ ਫੂਡ ਪ੍ਰੋਸੈਸਿੰਗ, ਸਿੱਖਿਆ, ਸਿਹਤ ਅਤੇ ਨਵਿਆਉਣਯੋਗ ਊਰਜਾ ਦੇ ਖੇਤਰਾਂ `ਚ ਸਾਂਝੇਦਾਰੀ ਕਰ ਸਕਦੇ ਹਨ । ਮੁੱਖ ਮੰਤਰੀ (Chief Minister) ਨੇ ਪੰਜਾਬ ਦੀ ਐਗਰੋ-ਪ੍ਰੋਸੈਸਿੰਗ, ਟੈਕਸਟਾਈਲ, ਇੰਜੀਨੀਅਰਿੰਗ ਉਪਕਰਣ, ਆਈ. ਟੀ. ਸੇਵਾਵਾਂ ਅਤੇ ਨਵਿਆਉਣਯੋਗ ਉਰਜਾ ਦੇ ਖੇਤਰ `ਚ ਸਮਰੱਥਾ ਨੂੰ ਉਜਾਗਰ ਕੀਤਾ । ਉਨ੍ਹਾਂ ਕੈਨੇਡੀਅਨ ਨਿਵੇਸ਼ਕਾਂ ਨੂੰ `ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ` (Single-window clearance system) ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ।

Read More : ਭਗਵੰਤ ਮਾਨ ਨੇ ਸੂਬੇ ਦੇ ਪਹਿਲੇ ਸਟਾਰਟਅੱਪ ਕਾਨਕਲੇਵ ਦਾ ਕੀਤਾ ਉਦਘਾਟਨ

LEAVE A REPLY

Please enter your comment!
Please enter your name here