ਪੰਜਾਬ ਦੇ ਪ੍ਰਾਈਵੇਟ ਸਕੂਲ ਸਿਰਫ਼ 5 ਫੀਸਦੀ ਫੀਸ ਹੀ ਸਕਣਗੇ ਵਧਾ : ਮੁੱਖ ਮੰਤਰੀ

0
35
Bhagwant

ਚੰਡੀਗੜ੍ਹ, 3 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਲੋਂ ਵਧਾਈ ਜਾਂਦੀਆਂ ਫੀਸਾਂ ਸਬੰਧੀ ਅੱਜ ਇਕ ਅਹਿਮ ਫ਼ੈਸਲਾ ਸੁਣਾਇਆ ਗਿਆ ਹੈ ।

ਕੀ ਆਖਿਆ ਗਿਆ ਹੈ ਮੁੱਖ ਮੰਤਰੀ ਵਲੋਂ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਅੱਜ ਇਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਫੈਸਲਾ ਕੀਤਾ ਹੈ ਕਿ ਪ੍ਰਾਈਵੇਟ ਸਕੂਲ ਹੁਣ ਸਾਲਾਨਾ 5 ਫੀਸਦੀ ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ ਤੇ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿਚ 15 ਫੀਸਦੀ ਤੋਂ ਵੱਧ ਫ਼ੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਾਧੂ ਫੀਸਾਂ ਵਾਪਸ ਕਰਨੀਆਂ ਪੈਣਗੀਆਂ । ਸਰਕਾਰ ਇਸ ਨੂੰ ਲਾਗੂ ਕਰਨ ਲਈ ਇਕ ਸਖ਼ਤ ਕਾਨੂੰਨ ਲਿਆਏਗੀ । ਇਹ ਨਿਯਮ ਹਰ ਤਰ੍ਹਾਂ ਦੀਆਂ ਫੀਸਾਂ `ਤੇ ਲਾਗੂ ਹੋਵੇਗਾ । ਸਰਕਾਰ ਦਾ ਦਾਅਵਾ ਹੈ ਕਿ ਇਹ ਭਾਰਤ ਦਾ ਸਭ ਤੋਂ ਸਖ਼ਤ ਕਾਨੂੰਨ ਹੋਵੇਗਾ ।

ਆਉਣ ਵਾਲੇ ਸਮੇਂ ਵਿਚ ਕੀਤਾ ਜਾਵੇਗਾ ਇਹ ਕਾਨੂੰਨ ਵਿਧਾਨ ਸਭਾ ਸੈਸ਼ਨ ਵਿਚ ਪੇਸ਼

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕਾਨੂੰਨ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ । ਅੰਮ੍ਰਿਤਸਰ ਵਿਚ ਵਾਪਰੀ ਘਟਨਾ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ ਹੈ, ਜਿਥੇ ਇਕ ਵਿਦਿਆਰਥਣ ਵਲੋਂ ਵਧੀ ਹੋਈ ਫ਼ੀਸ ਕਾਰਨ ਖ਼ੁਦਕੁਸ਼ੀ ਕਰ ਲਈ ਗਈ ਸੀ । ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨਿੱਜੀ ਸਕੂਲਾਂ ਦੀ ਮਨਮਾਨੀ ਨਹੀਂ ਚੱਲਣ ਦਿਆਂਗੇ ਤੇ ਜੇਕਰ ਕੋਈ ਸਕੂਲ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ ।

ਸਾਬਕਾ ਮੁੱਖ ਮੰਤਰੀ ‘ਤੇ ਮੌਜੂਦਾ ਮੁੱਖ ਮੰਤਰੀ ਨੇ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਮਨਮਾਨੀ ਕਰਨ ਦੀ ਖੁੱਲ੍ਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੀ ਦਿੱਤੀ ਗਈ ਸੀ । ਉਨ੍ਹਾਂ ਦਾ ਖੁਦ ਦਾ ਵੀ ਇਕ ਬਹੁਤ ਵੱਡਾ ਪ੍ਰਾਈਵੇਟ ਸਕੂਲ ਹੈ ਪਰ ਹੁਣ ਪ੍ਰਾਈਵੇਟ ਸਕੂਲਾਂ ਦੀ ਮਾਨਮਾਨੀ ਨਹੀਂ ਚੱਲੇਗੀ ।

LEAVE A REPLY

Please enter your comment!
Please enter your name here