ਝੋਨੇ ਦੀ ਪਰਾਲੀ ਦੇ ਪ੍ਰਬੰਧਨ ਤੇ ਕਿਸਾਨਾਂ ਨੂੰ ਹਰ ਸੰਭਵ ਮਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਪਿਆ ਜਦੋਂ ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰਾਜੈਕਟ ਕਰਨ ਦਾ ਫੈਸਲਾ ਕੀਤਾ ਗਿਆ।

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਸਬੰਧੀ ਕੱਲ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਭਰਤੀ

ਪਹਿਲਾਂ ਉਹ ਨਵੀਂ ਦਿੱਲੀ ਵਿਖੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਲਈ ਰੋਕਣ ਲਈ ਇਸ ਦੇ ਪ੍ਰਬੰਧਨ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲੇ ਅਤੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੂਰਨ ਮੱਦਦ ਦਾ ਭਰੋਸਾ ਦਿੱਤਾ ਗਿਆ ਹੈ। ਇਸ ਉਪਰੰਤ ਇਸ ਸੰਬੰਧੀ ਦਿੱਲੀ ਦੇ ਖੇਤੀਬਾੜੀ ਮੰਤਰੀ ਗੋਪਾਲ ਰਾਏ ਨਾਲ ਵੀ ਮੁਲਾਕਾਤ ਕੀਤੀ। ਇਹ ਪ੍ਰਾਜੈਕਟ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਮਿਲ ਕੇ ਪੰਜਾਬ ਵਿੱਚ ਕੀਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਡੀ ਕੰਪੋਜ਼ਰ ਉਹ ਵਿਧੀ ਹੈ, ਜਿਸ ਰਾਹੀਂ ਪਰਾਲੀ ਛਿੜਕਾਅ ਤੋਂ ਬਾਅਦ ਬਿਨਾਂ ਜਲਾਏ ਖੇਤ ਵਿੱਚ ਮਿੱਟੀ ਵਿੱਚ ਰਲਾ ਦਿੱਤੀ ਜਾਂਦੀ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਦੇ ਤਹਿਤ ਜਾਗਰੂਕ ਟੀਮਾਂ, ਚੌਕਸੀ ਟੀਮਾਂ ਦੀ ਪ੍ਰਚਾਰ ਮੁਹਿੰਮ ਅਤੇ ਖੇਤੀਬਾੜੀ ਸੰਦਾਂ ਉਤੇ ਸਬਸਿਡੀ ਮੁਹੱਈਆ ਕਰਵਾਉਣਾ ਸ਼ਾਮਲ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਨੇ ਵਰਬੀਓ ਗਰੁੱਪ ਨੂੰ ਪੰਜਾਬ ਨਾਲ ਆਪਣੀ ਸਾਂਝ ਵਧਾਉਣ ਤੇ ਸੂਬੇ…

ਧਾਲੀਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਾਡੀ ਧਰਤੀ, ਹਵਾ ਅਤੇ ਪਾਣੀ ਨੂੰ ਪ੍ਰਦੂਸ਼ਨ ਤੋਂ ਬਚਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਰੋਗ ਮੁਕਤ ਸਾਫ ਸੁਥਰੇ ਵਾਤਾਵਰਣ ਦਾ ਅਨੰਦ ਮਾਣ ਸਕਣ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਡਾ. ਲਵਲੀਨ ਸ਼ੁਕਲਾ, ਡਾ.ਸੁਨੀਲ ਪਾਬੀ, ਡਾ.ਕੇ.ਅੰਨਾਪੂਰਨਾ ਤੇ ਵਿਵੇਕ ਕੁਮਾਰ ਤਿ੍ਪਾਠੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here