ਰਾਹੁਲ ਗਾਂਧੀ ਅੱਜ ਆਉਣਗੇ ਪੰਜਾਬ ,ਆਪਣੇ ਉਮੀਦਵਾਰਾਂ ਲਈ ਵੋਟ ਦੀ ਕਰਨਗੇ ਅਪੀਲ
ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ, ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਦਿੱਲੀ-ਹਰਿਆਣਾ ਸਮੇਤ ਦੇਸ਼ ‘ਚ 6ਵੇਂ ਗੇੜ ਦੀਆਂ ਚੋਣਾਂ ਨੇੜੇ ਲੱਗਣ ਤੋਂ ਬਾਅਦ ਹੁਣ ਵੱਡੇ ਨੇਤਾਵਾਂ ਨੇ ਪੰਜਾਬ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਯਾਤਰਾ ਬੀਤੇ ਸ਼ੁੱਕਰਵਾਰ ਨੂੰ ਖਤਮ ਹੋਈ ਹੈ। ਜਿਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ।
ਰਾਹੁਲ ਗਾਂਧੀ ਅੰਮ੍ਰਿਤਸਰ ਤੋਂ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪਹੁੰਚਣਗੇ। ਮੀਰਾਂਕੋਟ ਵਿੱਚ ਉਨ੍ਹਾਂ ਲਈ ਪੰਡਾਲ ਸਜਾਇਆ ਗਿਆ ਹੈ। ਇੱਥੇ ਕਰੀਬ 20 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਵੀ.ਵੀ.ਆਈ.ਪੀ. ਮੂਵਮੈਂਟ ਕਾਰਨ ਪੁਲਿਸ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। 1000 ਤੋਂ ਵੱਧ ਪੁਲਿਸ ਬਲ ਅਤੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਮੀਰਾਂਕੋਟ ਵਿੱਚ ਰੈਲੀ ਤੋਂ ਪਹਿਲਾਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ।