ਚੰਡੀਗੜ੍ਹ 28 ਜਨਵਰੀ 2026 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਜੰਗ ਮੁਹਿੰਮ (War on Drugs Campaign) ਦੇ 332ਵੇਂ ਦਿਨ 334 ਥਾਵਾਂ ਤੇ ਪੁਲਸ ਵਲੋਂ ਛਾਪੇਮਾਰੀ (Raid) ਕੀਤੀ ਗਈ ।
ਛਾਪਾਮਾਰੀਆਂ ਦੌਰਾਨ ਕੀ ਕੀ ਕੀਤਾ ਗਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸਿ਼ਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ “ਨਸਿ਼ਆਂ ਵਿਰੁੱਧ ਜੰਗ” ਮੁਹਿੰਮ ਦੇ 332ਵੇਂ ਦਿਨ ਜਿਥੇ ਪੰਜਾਬ ਪੁਲਸ ਨੇ 334 ਥਾਵਾਂ ‘ਤੇ ਛਾਪੇਮਾਰੀ ਕੀਤੀ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 35 ਕੇਸ ਦਰਜ ਕੀਤੇ ਗਏ ਅਤੇ 42 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 332 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 46,606 ਹੋ ਗਈ ਹੈ । ਇਨ੍ਹਾਂ ਛਾਪਿਆਂ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2.1 ਕਿਲੋ ਹੈਰੋਇਨ ਅਤੇ 25,400 ਦੀ ਡਰੱਗ ਮਨੀ ਬਰਾਮਦ ਕੀਤੀ ਗਈ ।
ਪੰਜਾਬ ਪੁਲਸ ਨੇ ਮੁਹਿੰਮ ਦੌਰਾਨ 353 ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ
ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 334 ਥਾਵਾਂ ‘ਤੇ ਛਾਪੇਮਾਰੀ ਕੀਤੀ । ਦਿਨ ਭਰ ਚੱਲੇ ਇਸ ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ 353 ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ ।
ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼. ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ । ਵਿੱਤ ਮੰਤਰੀ ਹਰਪਾਲ ਸਿੰਘ ਨੇ ਨਸ਼ਿਆਂ ਵਿਰੁੱਧ ਇਸ ਜੰਗ ਦੀ ਨਿਗਰਾਨੀ ਲਈ ਪੰਜਾਬ ਸਰਕਾਰ ਨੂੰ ਨਿਯੁਕਤ ਕੀਤਾ ਹੈ। ਚੀਮਾ ਦੀ ਅਗਵਾਈ ਹੇਠ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ ।
16 ਵਿਅਕਤੀਆਂ ਨੂੰ ਪ੍ਰੇਰਿਆ ਗਿਆ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ
ਪੰਜਾਬ ਸਰਕਾਰ (Punjab Government) ਨੇ ਰਾਜ ਵਿੱਚੋਂ ਨਸ਼ਾਖੋਰੀ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ ਜਿਵੇਂ ਕਿ ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ ਲਾਗੂ ਕੀਤੀ ਹੋਈ ਹੈ, ਜਿਸਨੂੰ (ਈ. ਡੀ. ਪੀ.) ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ ਤਹਿਤ ਪੰਜਾਬ ਪੁਲਸ ਨੇ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਆ ।
Read More : ਨਸਿ਼ਆਂ ਵਿਰੁੁੱਧ ਜੰਗ ਦੇ 326ਵੇਂ ਦਿਨ ਹੋਈ 309 ਥਾਵਾਂ ਤੇ ਛਾਪੇਮਾਰੀ









