ਚੰਡੀਗੜ੍ਹ, 28 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੇ ਨਿਰਦੇੇਸ਼ਾਂ ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ `ਤੇ ਵਾਰ ਦੇ 280ਵੇਂ ਦਿਨ ਹੋਈ 510 ਥਾਵਾਂ ’ਤੇ ਛਾਪੇਮਾਰੀ (Raid) ਕੀਤੀ ਗਈ ਹੈ ।
ਕਿੰਨੇ ਭਗੌੜਿਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ (Punjab Police) ਵਲੋਂ ਉਪਰੋਕਤ ਮੁਹਿੰਮ ਦੇ 280ਵੇਂ ਦਿਨ 11 ਭਗੌੜਿਆਂ ਨੂੰ ਜਿਥੇ ਗ੍ਰਿਫ਼ਤਾਰ ਕੀਤਾ ਗਿਆ, ਉਥੇ ਪੁਲਸ ਟੀਮਾਂ ਵਲੋਂ ਤਿੰਨ ਹਥਿਆਰਾਂ ਸਮੇਤ 175 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81 ਹਜ਼ਾਰ 76 ਹੋ ਗਈ ਹੈ । ਇਸ ਤੋਂ ਇਲਾਵਾ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ।
ਯੁੱਧ ਨਸਿ਼ਆਂ ਵਿਰੁੱਧ 101 ਨਸ਼਼ਾ ਤਸਕਰ ਕੀਤੇ ਗ੍ਰਿਫ਼ਤਾਰ
ਪੰਜਾਬ ਪੁਲਸ ਵਲੋਂ ਨਸਿ਼ਆਂ ਵਿਰੁੱਧ ਆਪਣੀ ਮੁਹਿੰਮ ਦੇ 605ਵੇਂ ਦਿਨ ਵੀ ਜਾਰੀ ਰੱਖਦਿਆਂ 101 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 2.1 ਕਿਲੋ ਹੈਰੋਇਨ, 800 ਕਿਲੋ ਭੁੱਕੀ, 310 ਨਸ਼ੀਲੀਆਂ ਗੋਲੀਆਂ ਅਤੇ 3600 ਰੁਪਏ ਡਰੱਗ ਮਨੀ (Drug Money) ਬਰਾਮਦ ਕੀਤੀ ਗਈ ।
ਇਸ ਦੇ ਨਾਲ ਹੀ ਸਿਰਫ਼ 605 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 88,499 ਤੱਕ ਪਹੁੰਚ ਗਈ ਹੈ । ਨਸ਼ਾ ਛੁਡਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ ।









