ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 57ਵੇਂ ਦਿਨ 541 ਥਾਵਾਂ ਤੇ ਹੋਈ ਛਾਪੇਮਾਰੀ

0
17
Checking

ਚੰਡੀਗੜ੍ਹ, 19 ਮਾਰਚ 2026 : ਪੰਜਾਬ ਪੁਲਸ ਨੇ “ਗੈਂਗਸਟਰ ‘ਤੇ ਵਾਰ ਮੁਹਿੰਮ (Campaign against gangsters) ਦੇ 57ਵੇਂ ਦਿਨ ਨੇ ਗੈਂਗਸਟਰਾਂ ਦੇ ਸਾਥੀਆਂ ਦੁਆਰਾ ਪਛਾਣੇ ਅਤੇ ਮੈਪ ਕੀਤੇ ਗਏ 541 ਸਥਾਨਾਂ ‘ਤੇ ਛਾਪੇਮਾਰੀ (Raid) ਕੀਤੀ ।

ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਦੀ ਅਗਵਾਈ ਹੇਠ ਪੰਜਾਬ ਭਰ ਵਿਚ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 57ਵੇਂ ਦਿਨ ਪੰਜਾਬ ਪੁਲਸ ਸਾਰੇ ਜਿਲ੍ਹਿਆਂ ਦੀਆਂ ਪੁਲਸ ਟੀਮਾਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ. ਜੀ. ਟੀ. ਐਫ.), ਪੰਜਾਬ ਨਾਲ ਪੂਰੇ ਤਾਲਮੇਲ ‘ਚ ਸੂਬੇ ਭਰ ‘ਚ ਵਿਸ਼ੇਸ਼ ਆਪ੍ਰੇਸ਼ਨ ਚਲਾਇਆ । ਮੁਹਿੰਮ ਦੇ 57ਵੇਂ ਦਿਨ ਪੁਲਸ ਟੀਮਾਂ ਨੇ 179 ਵਿਅਕਤੀਆਂ ਨੂੰ ਗ੍ਰਿਫਤਾਰ (Arrested) ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਹਥਿਆਰ ਬਰਾਮਦ ਕੀਤੇ, ਜਿਸ ਨਾਲ ਆਪ੍ਰੇਸ਼ਨ ਸ਼ੁਰੂ ਹੋਣ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 15,251 ਹੋ ਗਈ ਹੈ ।

97 ਵਿਅਕਤੀਆਂ ਵਿਰੁੱਧ ਕੀਤੀ ਗਈ ਰੋਕਥਾਮ ਕਾਰਵਾਈ

ਇਸ ਤੋਂ ਇਲਾਵਾ 97 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 59 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 15 ਭਗੌੜੇ ਅਪਰਾਧੀਆਂ (ਪੀ. ਓ.) ਨੂੰ ਵੀ ਗ੍ਰਿਫ਼ਤਾਰ ਕੀਤਾ । ਉਨ੍ਹਾਂ ਕਿਹਾ ਕਿ ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ (Gangsters) ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ (Criminal activities) ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ 385ਵੇਂ ਦਿਨ 85 ਨਸ਼ਾ ਤਸਕਰ ਗ੍ਰਿਫ਼ਤਾਰ

ਆਪਣੀ ਨਸ਼ਾ ਵਿਰੋਧੀ ਮੁਹਿੰਮ, “ਯੁੱਧ ਨਸ਼ਿਆਂ ਵਿਰੁੱਧ” ਨੂੰ ਜਾਰੀ ਰੱਖਦਿਆਂ 382ਵੇਂ ਦਿਨ ਪੰਜਾਬ ਪੁਲਸ ਦੀਆਂ ਟੀਮਾਂ ਨੇ 85 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਅਤੇ 255 ਗ੍ਰਾਮ ਹੈਰੋਇਨ, 3 ਕਿਲੋ ਅਫੀਮ, 680 ਨਸ਼ੀਲੇ ਪਦਾਰਥਾਂ (Drugs) ਦੀਆਂ ਗੋਲੀਆਂ/ਕੈਪਸੂਲ ਅਤੇ 1,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ ਸਿਰਫ਼ 382 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 54,134 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਸ ਨੇ 56 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ।

Read more : ਗੈਂਗਸਟਰਾਂ ‘ਤੇ ਕਾਰਵਾਈ ਦੇ 48ਵੇਂ ਦਿਨ 453 ਥਾਵਾਂ ‘ਤੇ ਹੋਈ ਛਾਪੇਮਾਰੀ

LEAVE A REPLY

Please enter your comment!
Please enter your name here