ਮੀਂਹ ਬਣਿਆ ਕਹਿਰ, ਪਤੀ-ਪਤਨੀ ਨਾਲ ਵਾਪਰ ਗਿਆ ਭਾਣਾ
ਬੀਤੀ ਰਾਤ ਪਏ ਮੀਂਹ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਦੇ ਇੰਦਰਾ ਬਸਤੀ ਦੇ ਵਾਰਡ ਨੰਬਰ 20 ਵਿੱਚ ਸੁੱਤੇ ਪਏ ਇੱਕ ਪਤੀ-ਪਤਨੀ ਨਾਲ ਭਾਣਾ ਵਾਪਰ ਗਿਆ | ਜਿੱਥੇ ਕਿ ਇੱਕ ਪਰਿਵਾਰ ‘ਤੇ ਚੁਬਾਰੇ ‘ਚ ਕਮਰੇ ਦੀ ਛੱਤ ਡਿੱਗ ਗਈ। ਮਲਬੇ ਹੇਠਾਂ ਦੱਬਣ ਕਾਰਨ ਪਤੀ ਪਤਨੀ ਜ਼ਖਮੀ ਹੋ ਗਏ, ਜਿਨਾਂ ਨੂੰ ਲੋਕਾਂ ਨੇ ਹਸਪਤਾਲ ਵਿੱਚ ਦਾਖਲ ਕਰਵਾਇਆ। ਪੀੜਤ ਨੇ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ।
ਛੱਤ ਉਹਨਾਂ ਦੇ ਬੈੱਡ ਤੇ ਡਿੱਗੀ
ਮਮਤਾ ਰਾਣੀ ਨੇ ਦੱਸਿਆ ਕਿ ਉਸਦੇ ਜੇਠ ਜਠਾਣੀ ਉੱਪਰ ਵਾਲੇ ਕਮਰੇ ਚ ਰਹਿੰਦੇ ਹਨ ਅਤੇ ਵਿੱਤੀ ਰਾਤ ਲਾਈਟ ਜਾਣ ਤੋਂ ਬਾਅਦ ਮੀਹ ਪੈਣ ਦੌਰਾਨ ਬਹੁਤ ਜ਼ੋਰਦਾਰ ਧਮਾਕਾ ਹੋਇਆ। ਜਦੋਂ ਉਹਨਾਂ ਨੇ ਜਾ ਕੇ ਦੇਖਿਆ ਤਾਂ ਛੱਤ ਉਹਨਾਂ ਦੇ ਬੈੱਡ ਤੇ ਡਿੱਗੀ ਹੋਈ ਸੀ। ਉਹਨਾਂ ਕਿਹਾ ਕਿ ਜੇਠ ਜਠਾਣੀ ਨੂੰ ਬਹੁਤ ਮੁਸ਼ਕਿਲ ਨਾਲ ਉਸ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਭਾਰਤੀ ਵਿਦਿਆਰਥੀਆਂ ਨੂੰ ਆਸਟ੍ਰੇਲੀਆ ਦਾ ਵੱਡਾ ਝਟਕਾ, ਨਵੀਂਆਂ ਹਿਦਾਇਤਾਂ ਕੀਤੀਆਂ ਜਾਰੀ
ਘਰਾਂ ਦੀਆਂ ਛੱਤਾਂ ਖਰਾਬ ਹੋਈਆਂ ਪਈਆਂ
ਉਹਨਾਂ ਨੇ ਦੱਸਿਆ ਕਿ ਉਹਨਾਂ ਦੀ ਮਾਲੀ ਹਾਲਤ ਕਾਫੀ ਖਰਾਬ ਹੈ। ਉਹਨਾਂ ਦੇ ਘਰਾਂ ਦੀਆਂ ਛੱਤਾਂ ਖਰਾਬ ਹੋਈਆਂ ਪਈਆਂ ਹਨ। ਉਹ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਨ ਕਿ ਉਹਨਾਂ ਦੀ ਮਦਦ ਕੀਤੀ ਜਾਵੇ। ਹਸਪਤਾਲ ਚ ਜੇਰੇ ਇਲਾਜ ਮੁਰਾਰੀ ਲਾਲ ਅਤੇ ਸੀਤਾ ਦੇਵੀ ਨੇ ਦੱਸਿਆ ਕਿ ਉਹਨਾਂ ਦੇ ਕਾਫੀ ਸੱਟਾਂ ਲੱਗੀਆਂ ਹਨ ਅਤੇ ਟਾਂਕੇ ਵੀ ਲੱਗੇ ਹਨ ਉਹ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਨ ਕਿ ਉਹਨਾਂ ਦੀ ਮਦਦ ਕੀਤੀ ਜਾਵੇ।