ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 4.9 ਡਿਗਰੀ ਘੱਟ ਗਿਆ ਹੈ। ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸਥਾਨ ਸੀ, ਜਿੱਥੇ 42.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਛੇ ਜ਼ਿਲ੍ਹਿਆਂ – ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਗਰਜ-ਤੂਫ਼ਾਨ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਕਿ ਇਨ੍ਹਾਂ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। ਬਿਜਲੀ ਵੀ ਡਿੱਗੇਗੀ। ਚੰਡੀਗੜ੍ਹ ਵਿੱਚ ਤਾਪਮਾਨ 4 ਡਿਗਰੀ ਘੱਟ ਗਿਆ ਹੈ, ਜਿਸ ਕਾਰਨ ਇਹ ਹੁਣ 37.7 ਡਿਗਰੀ ਤੱਕ ਪਹੁੰਚ ਗਿਆ ਹੈ। 20 ਤਰੀਕ ਤੱਕ ਕੋਈ ਗਰਮੀ ਦੀ ਲਹਿਰ ਦੀ ਚੇਤਾਵਨੀ ਨਹੀਂ ਹੈ ਅਤੇ ਮੀਂਹ ਜਾਰੀ ਰਹੇਗਾ।
ਭਾਰਤੀ ਮੌਸਮ ਵਿਭਾਗ ਅਨੁਸਾਰ ਰੂਪਨਗਰ, ਮੋਹਾਲੀ, ਪਟਿਆਲਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦੀ ਸੰਭਾਵਨਾ ਹੈ।