ਰਾਜਵਿੰਦਰ ਸਿੰਘ ਭੱਟੀ ਨੂੰ ਬਿਹਾਰ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਹ ਸੀਮਾ ਸੁਰੱਖਿਆ ਬਲ (ਬੀਐਸਐਫ) ਪੂਰਬੀ ਕਮਾਂਡ ਦੇ ਏਡੀਜੀ ਵਜੋਂ ਸੇਵਾ ਨਿਭਾ ਰਹੇ ਸੀ। ਭੱਟੀ ਸੀਵਾਨ ਦੇ ਸਾਬਕਾ ਸੰਸਦ ਸ਼ਹਾਬੂਦੀਨ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸੁਰਖੀਆਂ ‘ਚ ਆਏ ਸਨ।
ਫਿਲਹਾਲ ਸੂਬੇ ਦੇ ਡੀਜੀਪੀ ਵਜੋਂ ਕੰਮ ਕਰ ਰਹੇ ਐੱਸਕੇ ਸਿੰਘਲ ਦਾ ਕਾਰਜਕਾਲ ਸੋਮਵਾਰ ਨੂੰ ਖਤਮ ਹੋ ਰਿਹਾ ਹੈ। ਅਜਿਹੇ ‘ਚ ਐਤਵਾਰ ਨੂੰ ਹੀ ਨਵੇਂ ਡੀਜੀਪੀ ਦੇ ਨਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।









