ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

0
10

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ ਡਾ. ਅਸ਼ੋਕ ਮਿੱਤਲ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲੁਧਿਆਣਾ ਵਿੱਚ ਹੋਈਆਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਸਬੰਧੀ ਹੋਈ। ਮਿੱਤਲ ਨੇ ਸੀਐਮ ਮਾਨ ਨੂੰ ਵਧਾਈ ਦਿੱਤੀ ਅਤੇ ਸੂਬੇ ਦੇ ਸੁਧਾਰਾਂ ਬਾਰੇ ਚਰਚਾ ਕੀਤੀ ਗਈ। ਇਸ ਸਬੰਧੀ ਸੰਸਦ ਮੈਂਬਰ ਅਸ਼ੋਕ ਮਿੱਤਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮੁੱਖ ਮੰਤਰੀ ਨਾਲ ਫੋਟੋਆਂ ਸਾਂਝੀਆਂ ਕੀਤੀਆਂ ਹਨ।

ਦੱਸ ਦਈਏ ਕਿ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਦਿਲਚਸਪ ਮੁਲਾਕਾਤ ਹੋਈ। ਜਿਸ ਵਿੱਚ ਪੰਜਾਬ ਅਤੇ ਦੇਸ਼ ਦੀ ਭਲਾਈ ਬਾਰੇ ਚਰਚਾ ਕੀਤੀ ਗਈ। ਮਿੱਤਲ ਨੇ ਅੱਗੇ ਕਿਹਾ- ਲੁਧਿਆਣਾ ਉਪ ਚੋਣ ਵਿੱਚ ਸ਼ਾਨਦਾਰ ਜਿੱਤ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਵਧਾਈ।

ਇਸਤੋਂ ਇਲਾਵਾ ਉਨ੍ਹਾਂ ਨੇ ਕਿਹਾ ਸਾਡੀ ਫਲਦਾਇਕ ਚਰਚਾ ਪੰਜਾਬ ਦੀਆਂ ਵਿਕਾਸ ਤਰਜੀਹਾਂ ‘ਤੇ ਕੇਂਦ੍ਰਿਤ ਸੀ, ਜਿਸ ਵਿੱਚ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਖੇਤੀਬਾੜੀ ਨੂੰ ਮੁੜ ਸੁਰਜੀਤ ਕਰਨਾ ਅਤੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨਾ ਸ਼ਾਮਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ‘ਤੇ ਹੋਈ।

LEAVE A REPLY

Please enter your comment!
Please enter your name here