AAP ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਅੱਜ ਉਹਨਾਂ ਦੀ ਬਿਕਰਮ ਸਿੰਘ ਮਜੀਠੀਆ ਦੇ ਕੇਸ ਵਿੱਚ ਅੰਮ੍ਰਿਤਸਰ ਕੋਰਟ ਦੇ ਵਿੱਚ ਸੁਣਵਾਈ ਸੀ।
ਜਿਸ ਨੂੰ ਲੈ ਕੇ ਅੱਜ ਉਹ ਅੰਮ੍ਰਿਤਸਰ ਪਹੁੰਚੇ ਅਤੇ ਜਿਸ ਤੋਂ ਬਾਅਦ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਤੇ ਦਰਬਾਰ ਸਾਹਿਬ ਦੇ ਵਿੱਚ ਉਹਨਾਂ ਵੱਲੋਂ ਜਲੰਧਰ ਜਿਮਨੀ ਚੋਣਾਂ ਜਿੱਤਣ ਦੇ ਲਈ ਵੀ ਅਰਦਾਸ ਕੀਤੀ ਗਈ ਹੈ। ਇਸ ਦੇ ਨਾਲ ਹੀ ਬੋਲਦੇ ਹੋ ਉਹਨਾਂ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ 13 ਸੀਟਾਂ ਜਿੱਤਣ ਦਾ ਦਾਅਵਾ ਕਰਦੀ ਸੀ।
ਲੇਕਿਨ 13 ਸੀਟਾਂ ਨਹੀਂ ਜਿੱਤ ਪਾਈਆਂ ਲੇਕਿਨ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਪਣਾ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਰਗਾ ਹੀ ਲੋਕਾਂ ਦਾ ਪਿਆਰ ਹਾਸਲ ਕਰੇਗੀ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਲਾਅ ਅਨ ਆਰਡਰ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਸਵਾਲ ਉੱਠ ਰਹੇ ਹਨ ਅਤੇ ਜੋ ਲੋਕ ਆਮ ਆਦਮੀ ਪਾਰਟੀ ਤੇ ਇਹ ਸਵਾਲ ਚੁੱਕ ਰਹੇ ਹਨ ਉਹ ਪਹਿਲਾਂ 2022 ਤੋਂ ਪਹਿਲਾਂ ਦੇ ਰਿਕਾਰਡ ਚੈੱਕ ਕਰ ਲੈਣ ਤੇ 2022 ਤੋਂ ਬਾਅਦ ਦੇ ਵੀ ਰਿਕਾਰਡ ਚੈੱਕ ਕਰ ਲੈਣ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਬਹੁਤ ਸਾਰਾ ਨਸ਼ੇ ਅਤੇ ਲਾਣ ਆਰਡਰ ਤੇ ਕੰਟਰੋਲ ਕੀਤਾ ਹੈ।