ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ

0
33
Sandeep Pathak

ਚੰਡੀਗੜ੍ਹ, 8 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਇਕ ਅਪੀਲ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਲੋਂ ਦਾਇਰ ਕੀਤੀ ਗਈ ਹੈ ।

ਕੀ ਅਪੀਲ ਦਾਇਰ ਕੀਤੀ ਗਈ ਹੈ ਸੰਦੀਪ ਪਾਠਕ ਵਲੋਂ

ਮਿਲੀ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਦੀਪ ਪਾਠਕ (Rajya Sabha member Sandeep Pathak) ਜਿਨ੍ਹਾਂ ਵਲੋਂ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਇਆ ਗਿਆ ਸੀ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ ਤੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਨੂੰ ਉਨ੍ਹਾਂ ਵਿਰੁੱਧ ਕਥਿਤ ਤੌਰ ‘ਤੇ ਦਰਜ ਕੀਤੀਆਂ ਗਈਆਂ ਦੋ ਐਫ. ਆਈ. ਆਰਜ. ਦੇ ਮੁਕੰਮਲ ਵੇਰਵੇ ਜਨਤਕ ਕਰਨ ਦੇ ਨਿਰਦੇਸ਼ ਦਿੱਤੇ ਜਾਣ ।

ਕੀ ਅਪੀਲ ਕੀਤੀ ਹੈ ਪਟੀਸ਼ਨ ਵਿਚ

ਹਾਈਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ (Petition) ਵਿੱਚ ਸੰਦੀਪ ਪਾਠਕ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਨੂੰ ਇਸ ਪਟੀਸ਼ਨ ਦੇ ਪੈਂਡਿੰਗ ਰਹਿਣ ਦੌਰਾਨ ਉਨ੍ਹਾਂ ਵਿਰੁੱਧ ਕੋਈ ਵੀ ਸਖ਼ਤ ਕਾਰਵਾਈ ਜਾਂ ਗ੍ਰਿਫ਼ਤਾਰੀ ਕਰਨ ਤੋਂ ਰੋਕਿਆ ਜਾਵੇ । ਪੰਜਾਬ ਪੁਲਸ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਐਫ. ਆਈ. ਆਰ. ਨੰਬਰ, ਦਰਜ ਹੋਣ ਦੀ ਮਿਤੀ, ਸਬੰਧਤ ਪੁਲਸ ਸਟੇਸ਼ਨ ਅਤੇ ਜਿਲ੍ਹੇ ਦੀ ਜਾਣਕਾਰੀ ਤੁਰੰਤ ਮੁਹੱਈਆ ਕਰਵਾਉਣ । ਸਰਕਾਰ ਇੱਕ ਹਲਫ਼ਨਾਮਾ ਦਾਇਰ ਕਰੇ ਜਿਸ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਮਾਮਲਿਆਂ ਦਾ ਵੇਰਵਾ ਹੋਵੇ ।

ਹੋਰ ਕੀ ਕੀ ਆਖਿਆ ਸੰਦੀਪ ਪਾਠਕ ਨੇ

ਪਾਠਕ ਨੇ ਪਟੀਸ਼ਨ ਵਿੱਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਅਤੇ ਗੈਰ-ਸਰਕਾਰੀ ਸੂਤਰਾਂ ਰਾਹੀਂ ਪਤਾ ਲੱਗਿਆ ਹੈ ਕਿ ਪੰਜਾਬ ਪੁਲਸ (Punjab Police) ਨੇ ਵੱਖ-ਵੱਖ ਜਿ਼ਲ੍ਹਿਆਂ ਵਿੱਚ ਉਨ੍ਹਾਂ ਵਿਰੁੱਧ ਦੋ ਮਾਮਲੇ ਦਰਜ ਕੀਤੇ ਹਨ । ਉਨ੍ਹਾਂ ਕਿਹਾ ਕਿ ਕਿ ਬਹੁਤ ਕੋਸਿ਼ਸ਼ਾਂ ਦੇ ਬਾਵਜੂਦ ਪੁਲਸ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ । ਇੱਥੋਂ ਤੱਕ ਕਿ ਇਹ ਐਫ. ਆਈ. ਆਰਜ. ਪੰਜਾਬ ਪੁਲਸ ਦੀ ਸਰਕਾਰੀ ਵੈੱਬਸਾਈਟ ‘ਤੇ ਵੀ ਅਪਲੋਡ ਨਹੀਂ ਕੀਤੀਆਂ ਗਈਆਂ ਜੋ ਕਿ ਕਾਨੂੰਨੀ ਨਿਯਮਾਂ ਦੀ ਸਿੱਧੀ ਉਲੰਘਣਾ ਹੈ । ਉਨ੍ਹਾਂ ਨੇ ਇਨ੍ਹਾਂ ਕਾਰਵਾਈਆਂ ਨੂੰ ਸੋਚੀ-ਸਮਝੀ “ਸਿਆਸੀ ਬਦਲਾਖੋਰੀ” ਕਰਾਰ ਦਿੱਤਾ ਹੈ ।

LEAVE A REPLY

Please enter your comment!
Please enter your name here