ਹਰਿਆਣਾ ਚੋਣਾਂ ਦੌਰਾਨ ਜੇਲ੍ਹ ‘ਚੋਂ ਬਾਹਰ ਆਇਆ ਰਾਮ ਰਹੀਮ, 20 ਦਿਨਾਂ ਦੀ ਮਿਲੀ ਪੈਰੋਲ
ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਉਹ ਬੁੱਧਵਾਰ ਸਵੇਰੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਸੀ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ 3 ਸ਼ਰਤਾਂ ‘ਤੇ 20 ਦਿਨਾਂ ਦੀ ਪੈਰੋਲ ਦਿੱਤੀ ਹੈ।
ਇਹ ਵੀ ਪੜ੍ਹੋ- Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 02-10 -2024
ਇੱਥੇ ਰਾਮ ਰਹੀਮ ਨੂੰ ਪੈਰੋਲ ਮਿਲਣ ਦਾ ਵਿਰੋਧ ਵੀ ਹੋਇਆ ਸੀ। ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਆਪਣਾ ਇਤਰਾਜ਼ ਜ਼ਾਹਰ ਕੀਤਾ ਸੀ, ਪਰ ਉਸ ਦੇ ਇਤਰਾਜ਼ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 30 ਸਤੰਬਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦਿੱਤੀ ਸੀ।
ਕਾਂਗਰਸ ਨੇ ECI ਨੂੰ ਲਿਖਿਆ ਪੱਤਰ
ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ (ECI) ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਉਂਦਾ ਹੈ ਤਾਂ ਉਹ ਚੋਣਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਚੋਣ ਜ਼ਾਬਤੇ ਦੌਰਾਨ ਉਸ ਨੂੰ ਪੈਰੋਲ ਨਾ ਦਿੱਤੀ ਜਾਵੇ। ਇਹ ਪੱਤਰ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਲੀਗਲ ਸੈੱਲ ਦੇ ਕੇਸੀ ਭਾਟੀਆ ਨੇ ਲਿਖਿਆ ਹੈ।
ਕਿਹਾ ਗਿਆ ਸੀ ਕਿ ਰਾਮ ਰਹੀਮ ਦਾ ਹਰਿਆਣਾ ‘ਚ ਜਨ ਆਧਾਰ ਹੈ। ਇਸ ਕਾਰਨ ਡੇਰਾ ਮੁਖੀ ਹਰਿਆਣਾ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਪੈਰੋਲ ਅਤੇ ਫਰਲੋ ਰਾਹੀਂ ਜੇਲ੍ਹ ਤੋਂ ਬਾਹਰ ਆ ਕੇ ਚੋਣਾਂ ਨੂੰ ਪ੍ਰਭਾਵਿਤ ਕਰ ਚੁੱਕਾ ਹੈ।