ਰਣਜੀਤ ਸਿੰਘ ਚੀਮਾ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਮੋਹਾਲੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

0
238

ਰਣਜੀਤ ਸਿੰਘ ਚੀਮਾ ਨੇ ਅੱਜ ਵਿਭਾਗ ਦੇ ਐਸ.ਏ.ਐਸ ਨਗਰ ਸਥਿਤ ਦਫਤਰ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ। ਇਸ ਦੌਰਾਨ ਕੈਬਿਨਟ ਮੰਤਰੀ ਹਰਭਜਨ ਸਿੰਘ, ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਚੀਮਾ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਉਨ੍ਹਾਂ ਤੇ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਇਹ ਜ਼ਿੰਮੇਵਾਰੀ ਬਖਸ਼ੀ ਹੈ। ਉਹਨਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਣਗੇ । ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀਆਂ ਆਸਾਂ ਤੇ ਖ਼ਰਾ ਉਤਰਨ ਲਈ ਪੂਰੀ ਤਰ੍ਹਾਂ ਯਤਨ ਕੀਤੇ ਜਾਣਗੇ ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ DC ਪਟਿਆਲਾ…

ਚੀਮਾ ਨੇ ਕਿਹਾ ਕਿ ਪਾਣੀ ਸਾਡੀ ਜਿੰਦਗੀ ਦਾ ਅਹਿਮ ਹਿੱਸਾ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਤੱਕ ਪਾਣੀ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ । ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵੀ ਧੰਨਵਾਦ ਕੀਤਾ ।

ਅੱਜ ਦੇ ਇਸ ਸਮਾਗਮ ਵਿੱਚ ਹਲਕਾ ਮੌੜ ਤੋਂ ਵਿਧਾਇਕ ਸੁਖਵੀਰ ਮਾਈਸਰਖਾਨਾ, ਹਲਕਾ ਅੰਮ੍ਰਿਤਸਰ ਤੋਂ ਵਿਧਾਇਕ ਸ਼੍ਰੀ ਦਲਬੀਰ ਸਿੰਘ ਟੌਂਗ, ਕੁਲੰਵਤ ਸਿੰਘ ਪੰਡੋਰੀ, ਗੁਰਦੇਵ ਸਿੰਘ ਲੱਖਾ ਅਤੇ ਸੁਖਵੀਰ ਸਿੰਘ ਜੀ.ਐਮ ਪੰਜਾਬ ਮੰਡੀ ਬੋਰਡ ਤੋ ਇਲਾਵਾ ਵਿਭਾਗ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ ।

LEAVE A REPLY

Please enter your comment!
Please enter your name here