ਪਟਿਆਲਾ ਜ਼ਿਲ੍ਹੇ ‘ਚ ਇੱਕ ਨਾਬਾਲਿਗ ਲੜਕੀ ਨਾਲ ਜ਼ਬਰ- ਜਨਾਹ ਹੋਣ ਦੀ ਖਬਰ ਸਾਹਮਣੇ ਆਈ ਹੈ। ਸਨੌਰ ਹਲਕੇ ਦੇ ਇੱਕ ਪਿੰਡ ’ਚ 12 ਸਾਲਾਂ ਨਾਬਾਲਿਗ ਲੜਕੀ ਨਾਲ ਜ਼ਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਬੇਅਦਬੀ ਕਾਂਡ: ਡੇਰਾ ਪ੍ਰੇਮੀਆਂ ਨੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਲਿਜਾਣ ਲਈ ਸੁਪਰੀਮ…
ਮਿਲੀ ਜਾਣਕਾਰੀ ਮੁਤਾਬਿਕ ਬੀਤੀ ਸ਼ਾਮ ਲੜਕੀ ਨੂੰ ਘਰ ਦੇ ਬਾਹਰੋਂ 2 ਵਿਅਕਤੀਆਂ ਵੱਲੋਂ ਅਗਵਾ ਕੀਤਾ ਗਿਆ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਲੜਕੀ ਨੂੰ ਛੱਡਣ ਆਏ ਸੀ ਤਾਂ ਰੌਲਾ ਪੈਣ ’ਤੇ ਮੌਜੂਦ ਲੋਕਾਂ ਨੇ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ।
ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਵੱਲੋਂ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।