ਰਵਨੀਤ ਬਿੱਟੂ ਹੋ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ?||Latest News

0
55

ਰਵਨੀਤ ਬਿੱਟੂ ਹੋ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ?

ਪੰਜਾਬ ਭਾਜਪਾ ‘ਚ ਜਲਦ ਹੀ ਵੱਡੇ ਬਦਲਾਅ ਹੋ ਸਕਦੇ ਹਨ। ਸੂਤਰਾਂ ਮੁਤਾਬਕ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਪੰਜਾਬ ਭਾਜਪਾ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨੂੰ ਉਸ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ- ਲੁਧਿਆਣਾ ਪੁਲਿਸ ਨੇ ਫੜੇ 10 ਤਾਂਤਰਿਕ ਠੱਗ, ਲੋਕਾਂ ਨੂੰ ਕਰਦੇ ਸਨ ਗੁੰਮਰਾਹ

ਦਰਅਸਲ ਪਿਛਲੇ ਕੁਝ ਸਮੇਂ ਤੋਂ ਸੁਨੀਲ ਜਾਖੜ ਦੇ ਅਸਤੀਫੇ ਦੀ ਚਰਚਾ ਤੇਜ਼ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਭਾਜਪਾ ‘ਚ ਖਲਬਲੀ ਮਚ ਗਈ। ਹਾਲਾਂਕਿ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਜਾਖੜ ਦੇ ਅਸਤੀਫੇ ਦੀਆਂ ਖਬਰਾਂ ਦਾ ਖੰਡਨ ਕੀਤਾ ਸੀ। ਭਾਜਪਾ ਨੇ ਇਸ ਸਬੰਧ ‘ਚ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਪਰ ਭਾਜਪਾ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਜਲਦੀ ਹੀ ਪੰਜਾਬ ਭਾਜਪਾ ਦਾ ਮੁਖੀ ਬਣਾਇਆ ਜਾ ਸਕਦਾ ਹੈ।

ਜਾਖੜ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ

ਜਾਖੜ ਦੇ ਅਸਤੀਫੇ ਦੀ ਖਬਰ ਤੋਂ ਬਾਅਦ ਤੋਂ ਹੀ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਉਨ੍ਹਾਂ ਤੋਂ ਨਾਰਾਜ਼ ਹਨ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਹਾਈਕਮਾਂਡ ਨੂੰ ਪੱਤਰ ਵੀ ਭੇਜਿਆ ਗਿਆ ਸੀ। ਜਿਸ ਵਿੱਚ ਸੁਨੀਲ ਜਾਖੜ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ।

 

LEAVE A REPLY

Please enter your comment!
Please enter your name here