ਪੰਜਾਬ ਵਿੱਚ ਪ੍ਰੀ-ਸਕੂਲਾਂ ਅਤੇ ਪਲੇਅ-ਵੇਅ ਦੀ ਰਜਿਸਟ੍ਰੇਸ਼ਨ ਜ਼ਰੂਰੀ

0
89

ਪੰਜਾਬ ਸਰਕਾਰ ਨੇ ਸੂਬੇ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਸਰਕਾਰ ਨੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ECCE) ਦੇ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਪ੍ਰਾਈਵੇਟ ਸਕੂਲਾਂ, ਪਲੇਅ-ਵੇਅ ਸਕੂਲਾਂ ਅਤੇ ਹੋਰ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਪੁਲਿਸ ਵੱਲੋਂ ਮਹਿਲਾ ਨਸ਼ਾ ਤਸਕਰਾਂ ‘ਤੇ ਕਾਰਵਾਈ, 407 ਔਰਤਾਂ ਗ੍ਰਿਫ਼ਤਾਰ
ਇਸ ਸਬੰਧੀ ਸਹਾਇਕ ਕਮਿਸ਼ਨਰ ਗੁਰਸਿਮਰਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ECCE ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਭਾਗ ਹੁਣ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਇਸ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਨਿੱਜੀ ਅਦਾਰੇ ਸਰਕਾਰੀ ਨਿਯਮਾਂ ਅਨੁਸਾਰ ਕੰਮ ਕਰਨ।

ਇਸ ਮੰਤਵ ਲਈ ਹੁਣ ਇਨ੍ਹਾਂ ਸੰਸਥਾਵਾਂ ਨੂੰ ਰਜਿਸਟਰ ਕਰਨਾ ਜ਼ਰੂਰੀ ਹੋਵੇਗਾ। ਦਿਲਚਸਪੀ ਰੱਖਣ ਵਾਲੀਆਂ ਸੰਸਥਾਵਾਂ ਸਬੰਧਤ ਬਲਾਕ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਜਾਂ ਸੀਡੀਪੀਓ (ਬਾਲ ਵਿਕਾਸ ਪ੍ਰੋਜੈਕਟ ਅਫ਼ਸਰ) ਨਾਲ ਸੰਪਰਕ ਕਰ ਸਕਦੀਆਂ ਹਨ। ਅਰਜ਼ੀ ਲਈ “ਫਾਰਮ ਨੰਬਰ-1” ਅੰਮ੍ਰਿਤਸਰ ਜ਼ਿਲ੍ਹਾ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

ਰਜਿਸਟ੍ਰੇਸ਼ਨ ਵਿੱਚ ਦੇਰੀ ਜਾਂ ਬੇਨਿਯਮੀਆਂ ‘ਤੇ ਕੀਤੀ ਜਾਵੇਗੀ ਕਾਰਵਾਈ

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੀਨਾ ਦੇਵੀ ਨੇ ਕਿਹਾ ਕਿ ਜੇਕਰ ਕਿਸੇ ਸੰਸਥਾ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਜਾਂ ਬਲਾਕ ਪੱਧਰੀ ਸੀਡੀਪੀਓ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਨਿੱਜੀ ਈ.ਸੀ.ਸੀ.ਈ. ਸੰਸਥਾ ਜਾਂ ਪਲੇ-ਵੇਅ ਸਕੂਲ ਸਮੇਂ ਸਿਰ ਰਜਿਸਟਰਡ ਹੋਵੇ।

ਮੀਨਾ ਦੇਵੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ ਅਤੇ ਪਲੇਅ-ਵੇਅ ਸਕੂਲਾਂ ਦਾ ਨਿਰੀਖਣ ਕੀਤਾ ਜਾਵੇਗਾ। ਜੇਕਰ ਕੋਈ ਸੰਸਥਾ ਨੀਤੀ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ ਜਾਂ ਰਜਿਸਟ੍ਰੇਸ਼ਨ ਤੋਂ ਬਿਨਾਂ ਕੰਮ ਕਰਦੀ ਪਾਈ ਜਾਂਦੀ ਹੈ, ਤਾਂ ਉਸਨੂੰ ਬੰਦ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here