SGPC ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਪੰਜਾਬ ਭਰ ‘ਚ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ

0
159

ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ, ਮੈਂਬਰ ਅਤੇ ਸਮਰਥਕ ਡੀਸੀ ਦਫ਼ਤਰਾਂ ਅੱਗੇ ਇਕੱਠੇ ਹੋਣਗੇ ਅਤੇ 12 ਵਜੇ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣਗੇ। ਸ਼੍ਰੋਮਣੀ ਕਮੇਟੀ ਬੰਦੀ ਸਿੱਖਾਂ ਦੀ ਰਿਹਾਈ ਲਈ ਜਲਦੀ ਹੀ ਦਸਤਖਤ ਮੁਹਿੰਮ ਵੀ ਸ਼ੁਰੂ ਕਰਨ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਦੇ ਧਰਨੇ ਦਾ ਫੈਸਲਾ 2 ਸਤੰਬਰ ਨੂੰ ਬੁਲਾਈ ਗਈ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਦੌਰਾਨ ਜ਼ਿਲ੍ਹੇ ਦੇ ਹਰੇਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇ ਜਾਣਗੇ। ਸਾਰੇ ਕਾਲੇ ਕੱਪੜੇ ਪਾ ਕੇ ਹੀ ਪ੍ਰਦਰਸ਼ਨ ਕਰਨਗੇ। ਐਡਵੋਕੇਟ ਧਾਮੀ ਅਨੁਸਾਰ ਇਸ ਤੋਂ ਪਹਿਲਾਂ ਵੀ 4 ਵਾਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਚਿੱਠੀਆਂ ਲਿਖੀਆਂ ਜਾ ਚੁੱਕੀਆਂ ਹਨ ਪਰ ਇੱਕ ਵਾਰ ਵੀ ਭੇਜੇ ਗਏ ਪੱਤਰਾਂ ਦਾ ਜਵਾਬ ਨਹੀਂ ਮਿਲਿਆ। ਜਿਸ ਤੋਂ ਬਾਅਦ ਸਖਤ ਕਦਮ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here