ਹਰਿਆਣਾ ਵਿਧਾਨ ਸਭਾ ਚੋਣਾਂ ਦੀ ਬਦਲੀ ਤਾਰੀਖ਼
ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਬਦਲ ਦਿੱਤੀ ਹੈ। 90 ਸੀਟਾਂ ਲਈ ਚੋਣਾਂ ਹੁਣ 1 ਅਕਤੂਬਰ ਦੀ ਬਜਾਏ 5 ਅਕਤੂਬਰ ਨੂੰ ਹੋਣਗੀਆਂ। ਨਤੀਜਾ 8 ਅਕਤੂਬਰ ਨੂੰ ਆਵੇਗਾ। ਕਮਿਸ਼ਨ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨਣ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਦੋਵਾਂ ਸੂਬਿਆਂ ਦੇ ਨਤੀਜੇ 4 ਅਕਤੂਬਰ ਨੂੰ ਆਉਣੇ ਸਨ।
ਗਊ ਮਾਸ ਖਾਣ ਦੇ ਸ਼ੱਕ ‘ਚ ਪਰਵਾਸੀ ਨੂੰ ਉਤਾਰਿਆ ਮੌ.ਤ ਦੇ ਘਾਟ, 7 ਲੋਕ ਗ੍ਰਿਫ਼ਤਾਰ || Today News
ਚੋਣ ਕਮਿਸ਼ਨ ਨੇ ਕਿਹਾ ਕਿ ਰਾਜਸਥਾਨ ਦੀ ਆਲ ਇੰਡੀਆ ਬਿਸ਼ਨੋਈ ਮਹਾਸਭਾ ਦੇ ਰਾਸ਼ਟਰੀ ਪ੍ਰਧਾਨ ਨੇ ਸਾਡੇ ਤੋਂ ਤਾਰੀਖ਼ ਬਦਲਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕਈ ਪੀੜ੍ਹੀਆਂ ਤੋਂ ਪੰਜਾਬ, ਰਾਜਸਥਾਨ ਅਤੇ ਹਰਿਆਣਾ ਦੇ ਬਹੁਤ ਸਾਰੇ ਪਰਿਵਾਰ ਗੁਰੂ ਜੰਭੇਸ਼ਵਰ ਦੀ ਯਾਦ ਵਿੱਚ ਬੀਕਾਨੇਰ ਜ਼ਿਲ੍ਹੇ ਵਿੱਚ ‘ਅਸੋਜ’ ਮਹੀਨੇ ਦੇ ਨਵੇਂ ਚੰਦਰਮਾ ਵਾਲੇ ਦਿਨ ਜੱਦੀ ਪਿੰਡ ਮੁਕਾਮ ਵਿੱਚ ਸਾਲਾਨਾ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ।