ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ ਬਰਤਾਨੀਆ ਦੇ ਪਹਿਲੇ ਵਿਦੇਸ਼ੀ ਮੂਲ ਦੇ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਦੀਵਾਲੀ ਦੀ ਰਾਤ ਮਿਲੀ ਇਸ ਖ਼ਬਰ ਨੇ ਦੀਵਾਲੀ ਦੀ ਖੁਸ਼ੀ ਅਤੇ ਰੌਣਕ ਨੂੰ ਹੋਰ ਵਾਧਾ ਦਿੱਤਾ ਹੈ।’’ ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘‘ਮੇਰੇ ਅਤੇ ਪੂਰੇ ਪੰਜਾਬ ਵੱਲੋਂ ਰਿਸ਼ੀ ਸੂਨਕ ਨੂੰ UK ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ‘ਤੇ ਮੁਬਾਰਕਾਂ।’’ ਉਨ੍ਹਾਂ ਨੇ ਕਿਹਾ ਕਿ ‘‘ਮੈਂ ਉਮੀਦ ਕਰਦਾ ਹਾਂ ਕਿ ਤੁਹਾਡੀ ਅਗਵਾਈ ਵਿੱਚ UK ਅਤੇ ਪੰਜਾਬ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ।’’
ਦੱਸ ਦੇਈਏ ਕਿ ਭਾਰਤੀ ਮੂਲ ਦੇ ਰਿਸ਼ੀ ਸੂਨਕ ਬਰਤਾਨੀਆ ਦੇ ਪਹਿਲੇ ਵਿਦੇਸ਼ੀ ਮੂਲ ਦੇ ਪ੍ਰਧਾਨ ਮੰਤਰੀ ਬਣ ਗਏ ਹਨ। ਰਿਸ਼ੀ ਦੇ ਪ੍ਰਧਾਨ ਮੰਤਰੀ ਬਣਨ ਦੇ ਐਲਾਨ ਨਾਲ ਭਾਰਤੀ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਭਾਰਤੀ ਇਸ ਨੂੰ ਦੀਵਾਲੀ ਦਾ ਸਭ ਤੋਂ ਵੱਡਾ ਤੋਹਫ਼ਾ ਕਹਿ ਰਹੇ ਹਨ। ਉਨ੍ਹਾਂ ਦੇ ਮੁਕਾਬਲੇ ਕੰਜ਼ਰਵੇਟਿਵ ਪਾਰਟੀ ਦਾ ਕੋਈ ਵੀ ਦਾਅਵੇਦਾਰ 100 ਜਾਂ ਇਸ ਤੋਂ ਵੱਧ ਸੰਸਦ ਮੈਂਬਰਾਂ ਦਾ ਸਮਰਥਨ ਹਾਸਿਲ ਨਹੀਂ ਕਰ ਸਕਿਆ।