ਕੰਗਨਾ ਰਣੌਤ ਦੀ ਫ਼ਿਲਮ Emergency ਨੂੰ ਲੈ ਕੇ ਵੱਧਦਾ ਵਿਵਾਦ , SGPC ਨੇ ਭੇਜਿਆ Legal ਨੋਟਿਸ || Latest Update

0
87
Rising controversy over Kangana Ranaut's film Emergency, SGPC sent legal notice

ਕੰਗਨਾ ਰਣੌਤ ਦੀ ਫ਼ਿਲਮ Emergency ਨੂੰ ਲੈ ਕੇ ਵੱਧਦਾ ਵਿਵਾਦ , SGPC ਨੇ ਭੇਜਿਆ Legal ਨੋਟਿਸ

ਇਸ ਸਮੇਂ ਭਾਜਪਾ MP ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਹਨਾਂ ਦੀ ਬਾਲੀਵੁੱਡ ਫਿਲਮ Emergency ਵਿਵਾਦਾਂ ‘ਚ ਘਿਰ ਗਈ ਹੈ | ਦਰਅਸਲ , ਪੰਜਾਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਫਿਲਮ ਐਮਰਜੈਂਸੀ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਉਣ ਵਾਲੀ ਕੰਗਨਾ ਰਣੌਤ ਦੇ ਖਿਲਾਫ ਵੀ FIR ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਕਿ ਫਿਲਮ ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ਪਰ ਇਸ ਤੋਂ ਪਹਿਲਾਂ ਹੀ ਇਹ ਵਿਵਾਦਾਂ ਵਿੱਚ ਘਿਰ ਗਈ ਹੈ।

ਜ਼ੀ ਸਟੂਡੀਓ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ

ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖਿਆ ਹੈ। ਇਸ ਤੋਂ ਇਲਾਵਾ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਤੋਂ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਸਕ੍ਰਿਪਟ ਪਹਿਲਾਂ SGPC ਨੂੰ ਸੌਂਪੀ ਜਾਵੇ। ਉਨ੍ਹਾਂ ਦੀ ਮਨਜ਼ੂਰੀ ਤੋਂ ਬਾਅਦ ਹੀ ਅੱਗੇ ਦੀਆਂ ਗੱਲਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਦ੍ਰਿਸ਼ਾਂ ‘ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼ ਹੈ, ਉਨ੍ਹਾਂ ਨੂੰ ਫਿਲਮ ‘ਚੋਂ ਹਟਾ ਦੇਣਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਫਿਲਮ ਨੂੰ ਰਿਲੀਜ਼ ਹੋਣ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ Emergency ਦਾ ਟ੍ਰੇਲਰ ਰਿਲੀਜ਼ ਕਰਨ ਨੂੰ ਲੈ ਕੇ ਜ਼ੀ ਸਟੂਡੀਓ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

ਸਿੱਖ ਵਿਰੋਧੀ ਭਾਵਨਾਵਾਂ ਵਾਲੀ ਕੋਈ ਵੀ ਫ਼ਿਲਮ ਨਾ ਹੋਵੇ ਰਿਲੀਜ਼

ਐਡਵੋਕੇਟ ਧਾਮੀ ਨੇ ਕਿਹਾ ਕਿ ਫਿਲਮਾਂ ਨਾਲ ਸਬੰਧਤ ਅਜਿਹੇ ਕਈ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ, ਜਦੋਂ ਸਿੱਖ ਕਿਰਦਾਰਾਂ ਅਤੇ ਸਿੱਖਾਂ ਦੇ ਧਾਰਮਿਕ ਸਰੋਕਾਰਾਂ ਨੂੰ ਸਹੀ ਢੰਗ ਨਾਲ ਪੇਸ਼ ਨਾ ਕੀਤੇ ਜਾਣ ਕਾਰਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਤੋਂ ਮੰਗ ਕੀਤੀ ਕਿ ਕੰਗਨਾ ਰਣੌਤ ਦੀ ਐਮਰਜੈਂਸੀ ਤੁਰੰਤ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੋਂ ਇਹ ਯਕੀਨੀ ਬਣਾਇਆ ਜਾਵੇ ਕਿ ਸਿੱਖ ਵਿਰੋਧੀ ਭਾਵਨਾਵਾਂ ਵਾਲੀ ਕੋਈ ਵੀ ਫ਼ਿਲਮ ਰਿਲੀਜ਼ ਨਾ ਹੋਵੇ।

ਫਿਲਮ ‘ਤੇ ਪਾਬੰਦੀ ਲਗਾਉਣੀ ਬਹੁਤ ਜ਼ਰੂਰੀ

ਐਡਵੋਕੇਟ ਧਾਮੀ ਨੇ ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖ ਮੈਂਬਰ ਨੂੰ ਸ਼ਾਮਲ ਕਰਨ ਦਾ ਸੁਝਾਅ ਦਿੱਤਾ ਕਿਉਂਕਿ ਸਿੱਖ ਮੈਂਬਰ ਦੀ ਗੈਰ-ਹਾਜ਼ਰੀ ਕਾਰਨ ਫੈਸਲੇ ਇੱਕਪਾਸੜ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਈ ਵਾਰ ਆਪਣੀਆਂ ਜਨਰਲ ਮੀਟਿੰਗਾਂ ਵਿੱਚ ਮਤੇ ਪਾਸ ਕਰਕੇ ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖਾਂ ਦੇ ਨੁਮਾਇੰਦੇ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ ਪਰ ਅਫਸੋਸ ਦੀ ਗੱਲ ਹੈ ਕਿ ਸਰਕਾਰ ਇਸ ਨੂੰ ਲਾਗੂ ਨਹੀਂ ਕਰ ਰਹੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਫਿਲਮ ‘ਤੇ ਪਾਬੰਦੀ ਲਗਾਉਣੀ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਸਿੱਖ ਕੌਮ ‘ਚ ਭਾਰੀ ਰੋਸ ਪੈਦਾ ਹੋਣਾ ਤੈਅ ਹੈ।

 

LEAVE A REPLY

Please enter your comment!
Please enter your name here