ਚੰਡੀਗੜ੍ਹ ‘ਚ ਵਾਪਰਿਆ ਸੜਕ ਹਾਦਸਾ, CTU ਬੱਸ ਤੇ ਪਿਕਅੱਪ ਵਿਚਾਲੇ ਹੋਈ ਟੱਕਰ || Latest Update

0
41
Road accident happened in Chandigarh, collision between CTU bus and pickup

ਚੰਡੀਗੜ੍ਹ ‘ਚ ਵਾਪਰਿਆ ਸੜਕ ਹਾਦਸਾ,  CTU ਬੱਸ ਤੇ ਪਿਕਅੱਪ ਵਿਚਾਲੇ ਹੋਈ ਟੱਕਰ

ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਕਿ CTU ਦੀ ਬੱਸ ਅਤੇ ਮਹਿੰਦਰਾ ਪਿਕਅੱਪ ਵਿਚਾਲੇ ਟੱਕਰ ਹੋ ਗਈ | ਹਾਦਸਾ ਇੰਨਾ ਖਤਰਨਾਕ ਸੀ ਕਿ ਸ਼ਟਰਾਂ ਨਾਲ ਲੱਦੀ ਪਿਕਅੱਪ ਸੜਕ ‘ਤੇ ਪਲਟ ਗਈ। ਸਾਮਾਨ ਸੜਕ ’ਤੇ ਖਿੱਲਰ ਗਿਆ ਤੇ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਜਦਕਿ ਬੱਸ ਸੜਕ ਕਿਨਾਰੇ ਡਿਵਾਈਡਰ ‘ਤੇ ਚੜ੍ਹ ਗਈ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ | ਪੁਲੀਸ ਨੇ ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਹੈ। ਹਾਲਾਂਕਿ ਅਜੇ ਤੱਕ ਕੋਈ ਮਾਮਲਾ ਦਰਜ ਨਹੀਂ ਹੋਇਆ ਹੈ।

ਬੱਸ ਖੰਭੇ ਨਾਲ ਟਕਰਾਈ

ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਇਲਾਕੇ ਵਿੱਚ ਮੀਂਹ ਪੈ ਰਿਹਾ ਸੀ। ਇਸ ਦੌਰਾਨ CTU ਦੀ ਬੱਸ ਅਤੇ ਮਹਿੰਦਰਾ ਪਿਕਅੱਪ ਵਿਚਕਾਰ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਮਹਿੰਦਰਾ ਪਿਕਅੱਪ ਪਲਟ ਗਈ। ਇਸ ਵਿੱਚ ਰੱਖਿਆ ਸ਼ਟਰਿੰਗ ਅਤੇ ਹੋਰ ਸਾਮਾਨ ਖਿੱਲਰਿਆ ਪਿਆ। ਦੂਜੇ ਪਾਸੇ ਬੱਸ ਚਾਲਕ ਨੇ ਬੜੀ ਮੁਸ਼ਕਲ ਨਾਲ ਆਪਣੇ ਆਪ ਨੂੰ ਬਚਾਇਆ। ਬੱਸ ਵੀ ਰੋਕ ਦਿੱਤੀ। ਡਿਵਾਈਡਰ ‘ਤੇ ਚੜ੍ਹ ਕੇ ਬੱਸ ਰੁਕ ਗਈ। ਹਾਲਾਂਕਿ ਇਸ ਦੌਰਾਨ ਬੱਸ ਖੰਭੇ ਨਾਲ ਟਕਰਾ ਗਈ ਅਤੇ ਖੰਭਾ ਡਿੱਗ ਗਿਆ।

ਇਹ ਵੀ ਪੜ੍ਹੋ : ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਮਿਲ ਰਿਹਾ ਭਰਮਾ ਹੁੰਗਾਰਾ, 54 ਲੱਖ ਰੁਪਏ ‘ਚ ਵਿਕੀ ਇੱਕ ਟਿਕਟ

ਦੋਵੇਂ ਵਾਹਨ ਤੇਜ਼ ਰਫਤਾਰ ‘ਚ ਸਨ

ਬੱਸ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ। ਇਹ ਬੱਸ ਚੰਡੀਗੜ੍ਹ ਅਤੇ ਹਵਾਈ ਅੱਡੇ ਦੇ ਵਿਚਕਾਰ ਚੱਲਦੀ ਹੈ। ਜਿਸ ਤਰ੍ਹਾਂ ਨਾਲ ਹਾਦਸਾ ਵਾਪਰਿਆ, ਉਸ ਤੋਂ ਸਪੱਸ਼ਟ ਹੈ ਕਿ ਦੋਵੇਂ ਵਾਹਨ ਤੇਜ਼ ਰਫਤਾਰ ‘ਚ ਸਨ। ਹਾਲਾਂਕਿ, ਚੰਡੀਗੜ੍ਹ ਵਿੱਚ ਸਾਰੇ ਵਾਹਨਾਂ ਲਈ ਸਪੀਡ ਸੀਮਾ ਤੈਅ ਕੀਤੀ ਗਈ ਹੈ। ਕੈਮਰੇ ‘ਚ ਵੀ ਲੱਗੇ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ।

 

 

 

LEAVE A REPLY

Please enter your comment!
Please enter your name here