ਪੰਜਾਬ ਦੇ ਸ਼ਹਿਰਾਂ ਦੀਆਂ ਸੜਕਾਂ ਹੋਣਗੀਆਂ ਵਿਸ਼ਵ ਪੱਧਰੀ – ਹਰਪਾਲ ਸਿੰਘ ਚੀਮਾ

0
9

ਜਰਮਨੀ, ਫਰਾਂਸ ਅਤੇ ਆਸਟ੍ਰੇਲੀਆ ਦੀ ਤਰਜ਼ ‘ਤੇ ਹੁਣ ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ, ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਵਿੱਚ ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ। ਇਨ੍ਹਾਂ ਸ਼ਹਿਰਾਂ ਦੀਆਂ ਅੰਦਰੂਨੀ ਸੜਕਾਂ ਨੂੰ ਮੁੜ ਡਿਜ਼ਾਈਨ ਕੀਤਾ ਜਾਵੇਗਾ। ਸੜਕ ਕਿਨਾਰੇ ਬੈਠਣ ਲਈ ਬੈਂਚ, ਸਟਰੀਟ ਲਾਈਟਾਂ, ਬੱਸ ਅੱਡੇ, ਸੈਂਟਰ, ਚਾਰਜਿੰਗ ਸਿਸਟਮ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਕਰਨਾਲ ‘ਚ ਵਾਪਰਿਆ ਵੱਡਾ ਹਾਦਸਾ, ਨਹਿਰ ‘ਚ ਡਿੱਗੀ ਇਨੋਵਾ ਕਾਰ

ਨਾਲ ਹੀ ਹਰੇਕ ਸ਼੍ਰੇਣੀ ਦੇ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਲਈ ਵੱਖਰੀਆਂ ਲੇਨਾਂ ਨਿਰਧਾਰਤ ਕੀਤੀਆਂ ਜਾਣਗੀਆਂ। ਹਰ ਗਲੀ ਵਿੱਚ ਸਾਈਨ ਬੋਰਡ ਅਤੇ ਦਿਸ਼ਾ ਨਿਰਦੇਸ਼ ਬੋਰਡ ਲਗਾਏ ਜਾਣਗੇ। ਇਹ ਪੂਰਾ ਢਾਂਚਾ ਗੂਗਲ ਮੈਪ ‘ਤੇ ਅੱਪਡੇਟ ਕੀਤਾ ਜਾਵੇਗਾ।

ਇਹ ਪ੍ਰੋਜੈਕਟ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਡੀਆਂ ਕੰਪਨੀਆਂ ਨੂੰ ਸੌਂਪਿਆ ਜਾਵੇਗਾ। ਸੜਕਾਂ ਬਣਾਉਣ ਵਾਲੀਆਂ ਕੰਪਨੀਆਂ ਅਗਲੇ ਦਸ ਸਾਲਾਂ ਲਈ ਇਨ੍ਹਾਂ ਦੀ ਦੇਖਭਾਲ ਕਰਨਗੀਆਂ। ਇਸ ਪ੍ਰੋਜੈਕਟ ਬਾਰੇ ਜਨਤਾ ਤੋਂ ਫੀਡਬੈਕ ਲਈ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਇਸ ਵਿੱਚ ਸੁਧਾਰ ਕੀਤਾ ਜਾਵੇਗਾ।

ਟ੍ਰੈਫਿਕ ਜਾਮ ਤੇ ਸੜਕ ਹਾਦਸੇ ਹੋਣਗੇ ਘੱਟ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹੈ। ਇਸ ਨਾਲ ਸੜਕ ਹਾਦਸੇ ਘੱਟ ਹੋਣਗੇ, ਲੋਕਾਂ ਦੀ ਜ਼ਿੰਦਗੀ ਆਸਾਨ ਹੋਵੇਗੀ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਵੀ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਸੜਕ ਲਾਈਨਿੰਗ ਪ੍ਰਣਾਲੀ ਨੂੰ ਅਪਣਾਇਆ ਜਾਵੇਗਾ, ਉਸ ਵਿੱਚ ਹਰ ਤਿੰਨ ਮਹੀਨਿਆਂ ਬਾਅਦ ਰੀ-ਲਾਈਨਿੰਗ ਕੀਤੀ ਜਾਵੇਗੀ। ਇਸ ਤਹਿਤ ਬਣੀਆਂ ਸੜਕਾਂ ਦੀ ਉਮਰ ਦਸ ਸਾਲ ਹੋਵੇਗੀ।

ਸੜਕ ਕਿਨਾਰੇ ਨਾਲੀਆਂ ਅਤੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ

ਇਸਤੋਂ ਇਲਾਵਾ ਸੜਕ ਕਿਨਾਰੇ ਨਾਲੀਆਂ ਅਤੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ, ਜਿਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਸੜਕਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਲੈਂਡਸਕੇਪਿੰਗ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਅੰਤਰਰਾਸ਼ਟਰੀ ਪੱਧਰ ਦੇ ਯੋਜਨਾਕਾਰ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਸਬੰਧ ਵਿੱਚ ਅੱਜ ਹੀ ਟੈਂਡਰ ਜਾਰੀ ਕੀਤਾ ਜਾ ਰਿਹਾ ਹੈ ਅਤੇ ਪੂਰੇ ਪ੍ਰੋਜੈਕਟ ਨੂੰ ਅੱਠ ਮਹੀਨਿਆਂ ਵਿੱਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

LEAVE A REPLY

Please enter your comment!
Please enter your name here