ਬਠਿੰਡਾ ‘ਚ ਬੰਦੂਕ ਦੀ ਨੋਕ ‘ਤੇ ਹੋਈ ਲੁੱਟ

0
82

ਆਏ ਦਿਨ ਲੁੱਟ-ਖੋਹ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਦਿਨ-ਦਿਹਾੜੇ ਦੋ ਨਕਾਬਪੋਸ਼ ਬਦਮਾਸ਼ਾਂ ਨੇ ਬਠਿੰਡਾ ਦੇ ਸਿਰਕੀ ਬਾਜ਼ਾਰ ਦੀ ਬਾਬਾ ਮੰਦਿਰ ਵਾਲੀ ਗਲੀ ਵਿੱਚ ਸਥਿਤ ਮਹਾਲਕਸ਼ਮੀ ਜਵੈਲਰਜ਼ ਵਿੱਚ ਬੰਦੂਕ ਦੀ ਨੋਕ ‘ਤੇ ਦਾਖਲ ਹੋ ਕੇ ਨਕਦੀ ਲੁੱਟ ਲਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫ਼ਰਾਰ ਹੋ ਗਏ।

ਦਿਨ ਦਿਹਾੜੇ 10.45 ਵਜੇ ਦੇ ਕਰੀਬ ਵਾਪਰੀ ਇਸ ਘਟਨਾ ਨਾਲ ਬਾਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੋਵੇਂ ਬਦਮਾਸ਼ਾਂ ਨੇ ਆਪਣਾ ਮੂੰਹ ਬੰਨ੍ਹਿਆ ਹੋਇਆ ਸੀ, ਜੋ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਨੂੰ ਲੈ ਕੇ ਜਵੈਲਰਜ਼ ਐਸੋਸੀਏਸ਼ਨ ਨੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਿਆਂ ਗੁੱਸਾ ਜ਼ਾਹਰ ਕੀਤਾ ਹੈ ਕਿ ਜੇ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਗਈਆਂ ਤਾਂ ਕਾਰੋਬਾਰੀ ਕਾਰੋਬਾਰ ਕਿਵੇਂ ਕਰ ਸਕਣਗੇ। ਜਦਕਿ ਹੁਣ ਤਿਉਹਾਰਾਂ ਦੇ ਦਿਨ ਵੀ ਚੱਲ ਰਹੇ ਹਨ।

ਇਸ ਸਬੰਧੀ ਪੀੜਤ ਮਨੀਸ਼ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਕਰੀਬ 10:45 ਵਜੇ ਉਹ ਸਿਰਕੀ ਬਾਜ਼ਾਰ ਦੀ ਬਾਬਾ ਮੰਦਰ ਵਾਲੀ ਗਲੀ ਵਿੱਚ ਸਥਿਤ ਮਹਾਲਕਸ਼ਮੀ ਜਵੈਲਰਜ਼ ਵਿੱਚ ਬੈਠਾ ਸੀ। ਇਸ ਦੌਰਾਨ ਦੋ ਨੌਜਵਾਨ ਜਿਨ੍ਹਾਂ ਨੇ ਰੁਮਾਲਾਂ ਨਾਲ ਮੂੰਹ ਢਕੇ ਹੋਏ ਸਨ। ਦੋਵੇਂ ਦੁਕਾਨ ਅੰਦਰ ਵੜ ਗਏ।

ਜਿਸ ਵਿੱਚ ਇੱਕ ਨਕਾਬਪੋਸ਼ ਵਿਅਕਤੀ ਕੋਲ ਬੰਦੂਕ ਅਤੇ ਦੂਜੇ ਕੋਲ ਚਾਕੂ ਸੀ। ਦੋਵਾਂ ਨੇ ਆਪਣੇ ਹਥਿਆਰ ਦਿਖਾ ਕੇ ਦੁਕਾਨਦਾਰ ਨੂੰ ਕਿਹਾ ਕਿ ਉਸ ਕੋਲ ਜੋ ਵੀ ਹੈ, ਉਹ ਕੱਢ ਕੇ ਉਨ੍ਹਾਂ ਦੇ ਹਵਾਲੇ ਕਰ ਦੇਵੇ।

LEAVE A REPLY

Please enter your comment!
Please enter your name here