ਵਪਾਰੀ ਨਾਲ ਹੋਈ ਲੁੱਟ, 2 ਅਣਪਛਾਤੇ ਲੁਟੇਰੇ ਸੋਨਾ ਖੋਹ ਕੇ ਹੋਏ ਫਰਾਰ || Punjab News

0
19

ਵਪਾਰੀ ਨਾਲ ਹੋਈ ਲੁੱਟ, 2 ਅਣਪਛਾਤੇ ਲੁਟੇਰੇ ਸੋਨਾ ਖੋਹ ਕੇ ਹੋਏ ਫਰਾਰ

ਅੰਮ੍ਰਿਤਸਰ ‘ਚ ਲਗਾਤਾਰ ਲੁੱਟਖੋਹ ਦੀਆਂ ਵਾਰਦਾਤਾਂ ਵਧ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਚੌਂਕ ਪਰਾਗ ਦਾਸ ਦਾ ਹੈ ਜਿੱਥੇ ਕਿ ਲੁਟੇਰਿਆਂ ਵੱਲੋਂ ਸੋਨਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦਾ ਜਾਇਜ਼ਾ ਲਿਆ ਅਤੇ ਹੁਣ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਸੋਨਾ ਕੋਰੀਅਰ ਕਰਨ ਰਹੇ ਸੀ ਵਪਾਰੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਦਰਬਾਰ ਸਾਹਿਬ ਨਜ਼ਦੀਕ ਪਰਾਗ ਦਾਸ ਚੌਂਕ ਦੇ ਕੋਲ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਉਹਨਾਂ ਦੱਸਿਆ ਕਿ ਰੁਪੇਸ਼ ਸੈਨੀ ਤੇ ਮੁਕੇਸ਼ ਸੈਨੀ ਨਾਮ ਦੇ ਦੋ ਭਰਾ ਸੋਨਾ ਕੋਰੀਅਰ ਕਰਨ ਦਾ ਕੰਮ ਕਰਦੇ ਹਨ ਅਤੇ ਮੁਕੇਸ਼ ਸੈਨੀ ਰੋਜ਼ਾਨਾ ਦੀ ਤਰ੍ਹਾਂ ਵੱਖ-ਵੱਖ ਦੁਕਾਨਦਾਰਾਂ ਤੋਂ ਸੋਨਾ ਲੈ ਕੇ ਕੋਰੀਅਰ ਕਰਨ ਲਈ ਗੁਰੂ ਬਾਜ਼ਾਰ ਜਾ ਰਹੇ ਸੀ।

ਇਹ ਵੀ ਪੜ੍ਹੋ : ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ ||Today News

ਇਸ ਦੌਰਾਨ ਜਦੋਂ ਉਹ ਪਰਾਗਦਾਸ ਚੌਂਕ ਦੇ ਨਜ਼ਦੀਕ ਪਹੁੰਚੇ ਤਾਂ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਉਸ ਕੋਲੋਂ ਸੋਨਾ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਸੋਨਾ ਕਿੰਨੀ ਕੁਆਂਟਿਟੀ ਵਿੱਚ ਹੈ ਇਸ ਬਾਰੇ ਹਜੇ ਪਤਾ ਨਹੀਂ ਚੱਲ ਸਕਿਆ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੁਲਿਸ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਵੇਗੀ।

LEAVE A REPLY

Please enter your comment!
Please enter your name here