ਦੁਖਦਾਈ ਖ਼ਬਰ, ਢਾਈ ਸਾਲ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਭੇਦਭਰੀ ਹਾਲਤਾਂ ‘ਚ ਮਿਲੀ ਲਾਸ਼
ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵਿਦੇਸ਼ ਜਾਣ ਦਾ ਬਹੁਤ ਚਾਅ ਹੈ ਪਰ ਆਏ ਦਿਨ ਉਥੋਂ ਕੋਈ ਨਾ ਕੋਈ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੀ ਰਹਿੰਦੀ ਹੈ | ਅਜਿਹੀ ਹੀ ਇਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਜ਼ਿਲ੍ਹੇ ਦੇ ਪਿੰਡ ਪੰਡੋਰੀ ਰਣ ਸਿੰਘ ਦੇ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤਾਂ ‘ਚ ਕਾਰ ਵਿੱਚੋਂ ਮਿਲੀ। ਪਰਿਵਾਰ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਉਸ ਦੀ ਲਾਸ਼ ਵਾਪਸ ਲਿਆਉਣ ਵਿੱਚ ਮਦਦ ਕਰਨ, ਤਾਂ ਜੋ ਅਸੀਂ ਆਪਣੇ ਹੱਥੀਂ ਅੰਤਿਮ ਰਸਮਾਂ ਕਰ ਸਕੀਏ। ਮ੍ਰਿਤਕ ਦੀ ਪਛਾਣ 24 ਸਾਲਾਂ, ਸੱਤਪਾਲ ਸਿੰਘ ਵੱਜੋਂ ਹੋਈ ਹੈ ਜੋ ਪੜ੍ਹਾਈ ਖ਼ਤਮ ਕਰ ਚੁੱਕਾ ਸੀ ਅਤੇ ਅਜੇ ਕੈਨੇਡਾ ਵਿੱਚ ਨੌਕਰੀ ਕਰਨੀ ਸ਼ੁਰੂ ਕੀਤੀ ਸੀ।
ਕਰੀਬ ਢਾਈ ਕੁ ਸਾਲ ਪਹਿਲਾਂ ਸਟੱਡੀ ਵੀਜ਼ਾ ਗਿਆ ਸੀ ਕੈਨੇਡਾ
ਮ੍ਰਿਤਕ ਸੱਤਪਾਲ ਸਿੰਘ ਦੇ ਤਾਇਆ ਤੇ ਮਾਂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਪੜ੍ਹਨ ਵਿੱਚ ਹੁਸ਼ਿਆਰ ਸੀ। ਕਰੀਬ ਢਾਈ ਕੁ ਸਾਲ ਪਹਿਲਾਂ ਸਟੱਡੀ ਵੀਜ਼ਾ ਉੱਤੇ ਸਤਪਾਲ ਕੈਨੇਡਾ ਗਿਆ ਸੀ। ਉੱਥੇ, ਉਹ ਵਿਨੀਪੈਗ ਵਿਖੇ ਰਹਿ ਕੇ ਪੜ੍ਹਾਈ ਦੇ ਨਾਲ-ਨਾਲ ਕੰਮ ਕਰ ਰਿਹਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੱਤਪਾਲ ਦੇ ਪਿਤਾ ਦੀ ਸੱਤਪਾਲ ਦੇ ਬਚਪਨ ਵਿੱਚ ਹੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : 13 ਸਾਲ ਬਾਅਦ ਰਣਜੀ ਟਰਾਫੀ ‘ਚ ਵਿਰਾਟ ਕੋਹਲੀ ਦੀ ਹੋਣ ਜਾ ਰਹੀ ਵਾਪਸੀ
ਸੁਨਹਿਰੇ ਭਵਿੱਖ ਲਈ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼
ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਪਰਿਵਾਰ ਵੱਲੋਂ ਬੜੀ ਮੁਸ਼ਕਲ ਨਾਲ ਆਪਣੇ ਬੱਚਿਆਂ ਨੂੰ ਪਾਲਿਆ ਗਿਆ ਅਤੇ ਸੁਨਹਿਰੇ ਭਵਿੱਖ ਲਈ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ। ਜਿਥੋਂ ਹੁਣ ਉਸ ਦੀ ਭੇਦਭਰੀ ਹਾਲਤ ਵਿੱਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦੇ ਦਾਦਾ ਦੀ ਵੀ ਪਿਛਲੇ ਸਾਲ ਮੌਤ ਹੋ ਗਈ ਸੀ।
ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਕੋਲੋਂ ਆਪਣੇ ਪੁੱਤ ਦੀ ਲਾਸ਼ ਮੰਗਵਾ ਕੇ ਦੇਣ ਦੀ ਮੰਗ ਕੀਤੀ ਹੈ, ਤਾਂ ਜੋ ਆਪਣੇ ਪੁੱਤ ਦੇ ਅੰਤਿਮ ਦਰਸ਼ਨ ਕਰ ਸਕਣ। ਮ੍ਰਿਤਕ ਦੇ ਮਾਂ ਨੇ ਕਿਹਾ ਕਿ ਸਾਡੀ ਸਰਕਾਰ ਮਦਦ ਕਰੇ, ਤਾਂ ਆਖਰੀ ਵਾਰ ਆਪਣੇ ਪੁੱਤ ਨੂੰ ਦੇਖ ਸਕਾ ਅਤੇ ਆਪਣੇ ਹੱਥੀਂ ਅੰਤਿਮ ਰਸਮਾਂ ਕਰ ਸਕਾ।