ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪੁਲਿਸ ਨੇ ਅਦਾਕਾਰ ਦੇ ਘਰ ਕ੍ਰਾਈਮ ਸੀਨ ਨੂੰ ਕੀਤਾ ਰੀਕ੍ਰਿਏਟ
ਸੈਫ ਅਲੀ ਖਾਨ ਨੂੰ ਆਖਿਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਬੁੱਧਵਾਰ ਨੂੰ ਅਦਾਕਾਰ ਮੁੰਬਈ ਦੇ ਲੀਲਾਵਤੀ ਹਸਪਤਾਲ ਤੋਂ ਘਰ ਪਰਤਿਆ। ਸੈਫ ਅਲੀ ਖਾਨ ‘ਤੇ ਵੀਰਵਾਰ ਨੂੰ ਉਨ੍ਹਾਂ ਦੇ ਘਰ ‘ਚ ਦਾਖਲ ਹੋਏ ਚੋਰ ਨੇ 6 ਵਾਰ ਚਾਕੂ ਨਾਲ ਹਮਲਾ ਕੀਤਾ, ਜਿਸ ਤੋਂ ਬਾਅਦ ਰਾਤ ਨੂੰ ਹੀ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ 5 ਦਿਨਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਹਾਲਾਂਕਿ ਡਾਕਟਰਾਂ ਨੇ ਅਜੇ ਵੀ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਸੈਫ ਅਲੀ ਖਾਨ ‘ਤੇ ਹਮਲੇ ਦੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ
ਪੁਲਿਸ ਨੇ ਸੈਫ ਅਲੀ ਖਾਨ ‘ਤੇ ਹਮਲੇ ਦੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਂਦਰਾ ਪੁਲਿਸ ਨੇ ਸੋਮਵਾਰ ਰਾਤ ਨੂੰ ਉਸਦੇ ਨਾਲ ਅਪਰਾਧ ਸੀਨ ਨੂੰ ਰੀਕ੍ਰਿਏਟ ਕੀਤਾ। ਪੁਲਿਸ ਮੁਲਜ਼ਮ ਨੂੰ ਉੇਸੇ ਥਾਂ ਲੈ ਗਈ ਅਤੇ ਹਮਲੇ ਨੂੰ ਅੰਜ਼ਾਮ ਦੇਣ ਦਾ ਤਰੀਕਾ ਸਮਝਿਆ ਅਤੇ ਸਬੂਤ ਇਕੱਠੇ ਕੀਤੇ। ਪੁਲਿਸ ਉਸਦੇ ਰਿਐਕਸ਼ਨ ਜਾਣਨ ਲਈ ਨੈਸ਼ਨਲ ਕਾਲਜ ਦੇ ਬੱਸ ਸਟਾਪ ‘ਤੇ ਲੈ ਕੇ ਗਈ, ਇਸ ਤੋਂ ਬਾਅਦ ਪੁਲਿਸ ਨੇ ਉਸਨੂੰ ਪੁੱਛਿਆ ਕਿ ਉਸਨੇ ਹਮਲਾ ਕਿਵੇਂ ਕੀਤਾ। ਇਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਸੈਫ ਅਲੀ ਖਾਨ ਦੇ ਘਰ ਲੈ ਗਈ, ਜਿੱਥੇ ਉਨ੍ਹਾਂ ਨੇ ਦੋਸ਼ੀ ਤੋਂ ਸੀਨ ਦੁਆਰਾ ਕਰਵਾਇਆ।
ਇਹ ਵੀ ਪੜ੍ਹੋ : ਦੁਖਦਾਈ ਖ਼ਬਰ, ਢਾਈ ਸਾਲ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਭੇਦਭਰੀ ਹਾਲਤਾਂ ‘ਚ ਮਿਲੀ ਲਾਸ਼
ਚਾਕੂ ਨਾਲ ਛੇ ਵਾਰ ਹਮਲਾ
16 ਜਨਵਰੀ ਨੂੰ ਸੈਫ ਅਲੀ ਖਾਨ ਨੂੰ ਉਨ੍ਹਾਂ ਦੀ ਮੁੰਬਈ ਸਥਿਤ ਰਿਹਾਇਸ਼ ‘ਤੇ ਚੋਰ ਨੇ ਚਾਕੂ ਮਾਰ ਦਿੱਤਾ ਸੀ। ਰਾਤ 2 ਵਜੇ ਸੈਫ ਨੇ ਆਪਣੇ ਘਰ ‘ਚ ਕੁਝ ਰੌਲਾ ਸੁਣਿਆ ਅਤੇ ਜਦੋਂ ਉਹ ਆਪਣੇ ਕਮਰੇ ‘ਚੋਂ ਬਾਹਰ ਆਇਆ ਤਾਂ ਦੇਖਿਆ ਕਿ ਉਸ ਦੇ ਘਰ ਦੀ ਨੌਕਰਾਣੀ ‘ਤੇ ਹਮਲਾ ਹੋਇਆ ਸੀ। ਜਦੋਂ ਉਸ ਨੇ ਦਖ਼ਲ ਦਿੱਤਾ ਤਾਂ ਚੋਰ ਨੇ ਉਸ ‘ਤੇ ਚਾਕੂ ਨਾਲ ਛੇ ਵਾਰ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ।