ਨਵੀਂ ਦਿੱਲੀ, 22 ਜਨਵਰੀ 2026 : ਦਿੱਲੀ ਦੀ ਰਾਊਜ ਐਵੇਨਿਊ ਅਦਾਲਤ (Rouge Avenue Court house) ਨੇ ਅੱਜ 1984 ਦੇ ਸਿੱਖ ਨਸਲਕੁਸ਼ੀ (Sikh genocide) ਮਾਮਲੇ ’ਚ ਸੱਜਣ ਕੁਮਾਰ ਨੂੰ ਬਰੀ (Sajjan Kumar acquitted) ਕਰ ਦਿੱਤਾ ਹੈ ।
ਕਿਸ ਮਾਮਲੇ ਵਿਚ ਕੀਤਾ ਗਿਆ ਹੈ ਬਰੀ
ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਦਿੱਲੀ ਦੀ ਜਨਕਪੁਰੀ-ਵਿਕਾਸਪੁਰੀ (Janakpuri-Vikaspuri) ’ਚ ਭੜਕੀ ਹਿੰਸਾ ਦੌਰਾਨ 2 ਵਿਅਕਤੀਆਂ ਦੀ ਗਈ ਸੀ ਜਾਨ ਅਤੇ ਇਸ ਮਾਮਲੇ ’ਚ ਸੱਜਣ ਕੁਮਾਰ (Sajjan Kumar) ਖਿ਼ਲਾਫ਼ 2015 ’ਚ ਮਾਮਲਾ ਦਰਜ ਕੀਤਾ ਗਿਆ ਸੀ । ਵਿਸ਼ੇਸ਼ ਜੱਜ ਦਿਗ ਵਿਨੈ ਸਿੰਘ ਨੇ ਮਾਮਲੇ ਵਿੱਚ ਆਖ਼ਰੀ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ 22 ਜਨਵਰੀ ਲਈ ਫੈਸਲਾ ਰਾਖਵਾਂ ਰੱਖ ਲਿਆ ਸੀ । ਸੱਜਣ ਕੁਮਾਰ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ।
ਕੀ ਸੀ ਸਮੁੱਚਾ ਮਾਮਲਾ
ਫਰਵਰੀ 2015 ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਦੰਗਿਆਂ ਦੌਰਾਨ ਹੋਈ ਹਿੰਸਾ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਸੱਜਣ ਕੁਮਾਰ ਖਿ਼ਲਾਫ਼ ਦੋ ਐੱਫ. ਆਈ. ਆਰ. ਦਰਜ ਕੀਤੀਆਂ ਸਨ। ਪਹਿਲੀ ਐੱਫ. ਆਈ. ਆਰ. ਜਨਕਪੁਰੀ ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਦਰਜ ਕੀਤੀ ਗਈ ਸੀ ਜਿੱਥੇ ਪਹਿਲੀ ਨਵੰਬਰ 1984 ਨੂੰ ਸੋਹਨ ਸਿੰਘ ਅਤੇ ਉਸ ਦੇ ਜਵਾਈ ਅਵਤਾਰ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ । ਦੂਜੀ ਐੱਫ. ਆਈ. ਆਰ. ਗੁਰਚਰਨ ਸਿੰਘ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਸੀ, ਜਿਸ ਨੂੰ ਕਥਿਤ ਤੌਰ ’ਤੇ 2 ਨਵੰਬਰ 1984 ਨੂੰ ਵਿਕਾਸਪੁਰੀ ਵਿੱਚ ਸਾੜ ਦਿੱਤਾ ਗਿਆ ਸੀ ।
Read More : ਸੱਜਣ ਕੁਮਾਰ ਦੇ ਮਾਮਲੇ `ਚ ਕੋਰਟ ਦਾ ਫੈਸਲਾ ਸੁਰੱਖਿਅਤ









