ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਗੰਨ ਲਾਇਸੈਂਸ ਮਿਲ ਗਿਆ ਹੈ। ਜਿਸ ਲਈ ਉਹ ਕੁਝ ਦਿਨ ਪਹਿਲਾਂ ਮੁੰਬਈ ਪੁਲਿਸ ਕਮਿਸ਼ਨਰ ਨੂੰ ਮਿਲੇ ਸਨ। ਸਲਮਾਨ ਖਾਨ ਨੂੰ ਕੁਝ ਸਮਾਂ ਪਹਿਲਾਂ ਲਾਰੇਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਸਲਮਾਨ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਸੀ। ਜਿੱਥੇ ਸਲਮਾਨ ਨੂੰ ਗੰਨ ਲਾਇਸੈਂਸ ਮਿਲ ਗਿਆ ਹੈ, ਉੱਥੇ ਹੀ ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਸਲਮਾਨ ਨੇ ਆਪਣੀ ਗੱਡੀ ਵੀ ਅਪਗ੍ਰੇਡ ਕਰ ਲਈ ਹੈ।
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ 22 ਜੁਲਾਈ ਨੂੰ ਮੁੰਬਈ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ।ਉਦੋਂ ਦੱਸਿਆ ਗਿਆ ਸੀ ਕਿ ਸਲਮਾਨ ਨੇ ਅਸਲਾ ਲਾਇਸੈਂਸ ਦੀ ਅਰਜ਼ੀ ਲਈ ਪੁਲਿਸ ਕਮਿਸ਼ਨਰ ਨੂੰ ਅਰਜ਼ੀ ਦਿੱਤੀ ਸੀ। ਅਜਿਹੇ ‘ਚ ਹੁਣ ਖਬਰਾਂ ਮੁਤਾਬਕ ਸਲਮਾਨ ਖਾਨ ਨੂੰ ਬੰਦੂਕ ਦਾ ਲਾਇਸੈਂਸ ਮਿਲ ਗਿਆ ਹੈ। ਇਸ ਅਰਜ਼ੀ ਤੋਂ ਬਾਅਦ ਅਧਿਕਾਰਤ ਦਸਤਾਵੇਜ਼ਾਂ ਦੀ ਪੜਤਾਲ ਅਤੇ ਅਪਰਾਧਿਕ ਰਿਕਾਰਡ ਦੀ ਜਾਂਚ ਹੋਈ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬੰਦੂਕ ਦਾ ਲਾਇਸੈਂਸ ਜਾਰੀ ਕੀਤਾ ਗਿਆ।