ਸੰਯੁਕਤ ਕਿਸਾਨ ਮੋਰਚਾ ਫਿਲਹਾਲ ਅੰਦੋਲਨ ਤੋਂ ਰਹੇਗਾ ਦੂਰ, ਜਨਵਰੀ ‘ਚ ਹੋਵੇਗੀ ਰਾਸ਼ਟਰਪਤੀ ਨਾਲ ਮੁਲਾਕਾਤ
ਸੰਯੁਕਤ ਕਿਸਾਨ ਮੋਰਚਾ (SKM) ਫਿਲਹਾਲ ਸ਼ੰਭੂ-ਖਨੌਰੀ ਸਰਹੱਦ ‘ਤੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਵੇਗਾ। ਇਹ ਫੈਸਲਾ ਚੰਡੀਗੜ੍ਹ ਵਿੱਚ ਸਾਢੇ ਚਾਰ ਘੰਟੇ ਚੱਲੀ ਕਿਸਾਨ ਆਗੂਆਂ ਦੀ ਮੀਟਿੰਗ ਵਿੱਚ ਲਿਆ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਾਡੇ ਵੱਲੋਂ ਏਕਤਾ ਲਈ ਲਗਾਤਾਰ ਯਤਨ ਜਾਰੀ ਹਨ।
ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਨਿਖੇਧੀ
ਕਿਸਾਨਾਂ ਦਾ ਕਹਿਣਾ ਹੈ ਕਿ ਸਾਨੂੰ ਸਿਰਫ਼ ਇੱਕ ਮੰਚ ਤੋਂ ਹੀ ਪੱਤਰ ਮਿਲਿਆ ਹੈ। ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਅਸੀਂ ਜਨਵਰੀ ਦੇ ਪਹਿਲੇ ਹਫ਼ਤੇ ਇਸ ਮੁੱਦੇ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਜਾਂ ਖੇਤੀਬਾੜੀ ਮੰਤਰੀ ਨੂੰ ਮਿਲਾਂਗੇ। ਇਸ ਮੁੱਦੇ ਨੂੰ ਲੈ ਕੇ ਅਗਲੀ ਮੀਟਿੰਗ ਵੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਨਿਖੇਧੀ ਕੀਤੀ ਹੈ।
ਦਿਲਜੀਤ ਦੋਸਾਂਝ ਇਸ ਜਗ੍ਹਾਂ ‘ਤੇ ਮਨਾਉਣਗੇ ਨਵੇਂ ਸਾਲ ਦਾ ਜਸ਼ਨ
ਇਸ ਦੇ ਨਾਲ ਹੀ ਅੱਜ 4 ਦਿਨਾਂ ਬਾਅਦ ਡੱਲੇਵਾਲ ਨੂੰ ਖਨੌਰੀ ਸਰਹੱਦ ‘ਤੇ ਲੱਗੇ ਮੋਰਚੇ ‘ਚ ਸ਼ੀਸ਼ੇ ਦੇ ਕੈਬਿਨ ‘ਚ ਪਾ ਕੇ ਲਿਆਂਦਾ ਗਿਆ | ਉਨ੍ਹਾਂ ਨੇ ਸਾਰੇ ਰਾਜਾਂ ਨੂੰ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਇਸ ਤੋਂ ਪਹਿਲਾਂ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।