ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਨਹੀਂ ਹੋਈ। ਫਰੀਦਕੋਟ ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆ ਲਿਖਿਆ ਹੈ ਕਿ ਫੜ੍ਹਿਆ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ ਹੈ। ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਫਰੀਦਕੋਟ ਪੁਲਿਸ ਦੁਆਰਾ ਜਾਰੀ ਕੀਤੇ ਗਏ LOC ਦੇ ਅਧਾਰ ‘ਤੇ ਬੇਅਦਬੀ ਕਾਂਡ ਦੇ ਦੋਸ਼ੀ ਸੰਦੀਪ ਬਰੇਟਾ ਦੇ ਵੇਰਵੇ ਨਾਲ ਮੇਲ ਖਾਂਦਾ ਸੰਦੀਪ ਪੁੱਤਰ ਓਮ ਪ੍ਰਕਾਸ਼ ਵਾਸੀ ਨਵੀਂ ਦਿੱਲੀ ਨੂੰ ਹਿਰਾਸਤ ਵਿੱਚ ਲੈਣ ਦੇ ਸਬੰਧ ਵਿੱਚ ਇਮੀਗ੍ਰੇਸ਼ਨ ਅਥਾਰਟੀਜ਼, ਬੈਂਗਲੁਰੂ ਹਵਾਈ ਅੱਡੇ ਤੋਂ ਇੱਕ ਸੰਚਾਰ ਪ੍ਰਾਪਤ ਹੋਇਆ ਸੀ।
ਮਾਮਲੇ ਦੀ ਤੁਰੰਤ ਪੁਖਤਾ ਜਾਂਚ ਕੀਤੀ ਗਈ। ਇਹ ਪਤਾ ਲੱਗਾ ਹੈ ਕਿ ਬੈਂਗਲੁਰੂ ਹਵਾਈ ਅੱਡੇ ‘ਤੇ ਹਿਰਾਸਤ ਵਿਚ ਲਿਆ ਗਿਆ ਵਿਅਕਤੀ ਬੇਅਦਬੀ ਕਾਂਡ ਦਾ ਲੋੜੀਂਦਾ ਦੋਸ਼ੀ ਸੰਦੀਪ ਬਰੇਟਾ ਵਾਸੀ ਸਿਰਸਾ, ਹਰਿਆਣਾ ਨਹੀਂ ਹੈ।
