ਮਨੀ ਲਾਂਡਰਿੰਗ ਮਾਮਲਾ: ਸੰਜੇ ਰਾਊਤ ਦੀ ਨਿਆਂਇਕ ਹਿਰਾਸਤ ‘ਚ ਹੋਇਆ ਵਾਧਾ

0
109

ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਦੀ ਨਿਆਂਇਕ ਹਿਰਾਸਤ ਵਧਾਈ ਗਈ ਹੈ। ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਇੱਕ ‘ਚੌਲ’ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਊਤ ਦੀ ਨਿਆਂਇਕ ਹਿਰਾਸਤ 14 ਦਿਨ ਹੋਰ ਵਧਾ ਦਿੱਤੀ ਹੈ। ਰਾਊਤ (60) ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 1 ਅਗਸਤ ਨੂੰ ਕਾਲਾ ਧਨ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਉਪਨਗਰ ਗੋਰੇਗਾਂਉ ਵਿੱਚ ਪਾਤਰਾ ਚੌਲ ਦੇ ਪੁਨਰ ਵਿਕਾਸ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਉਨ੍ਹਾਂ ਦੀ ਨਿਆਇਕ ਹਿਰਾਸਤ ਦੀ ਮਿਆਦ ਅੱਜ ਖ਼ਤਮ ਹੋਣ ‘ਤੇ ਵਿਸ਼ੇਸ਼ ਪੀ.ਐੱਮ.ਐੱਲ.ਏ. ਜੱਜ ਐੱਮ.ਜੀ. ਦੇਸ਼ਪਾਂਡੇ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਾਊਤ ਦੀ ਨਿਆਇਕ ਹਿਰਾਸਤ ਦੀ ਮਿਆਦ 14 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਸ਼ਿਵ ਸੈਨਾ ਪ੍ਰਧਾਨ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੇ ਕਰੀਬੀ ਸਹਿਯੋਗੀ ਰਾਊਤ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਆਪਣੇ ਖ਼ਿਲਾਫ਼ ਈ.ਡੀ. ਦੇ ਮਾਮਲੇ ਨੂੰ ‘ਫਰਜ਼ੀ’ ਦੱਸਿਆ ਹੈ।

LEAVE A REPLY

Please enter your comment!
Please enter your name here