SC ਨੇ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਨੂੰ ਲਗਾਈ ਫਟਕਾਰ

0
42

ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੇਦ ਨੂੰ ਫਟਕਾਰ ਲਗਾਈ ਹੈ। ਇਹ ਤਾੜਨਾ ਆਧੁਨਿਕ ਦਵਾਈ ਪ੍ਰਣਾਲੀ ਦੇ ਖਿਲਾਫ ਗੁੰਮਰਾਹਕੁੰਨ ਦਾਅਵੇ ਅਤੇ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਲਈ ਜਾਰੀ ਕੀਤੀ ਗਈ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਗੁੰਮਰਾਹਕੁੰਨ ਇਸ਼ਤਿਹਾਰਾਂ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ।

ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਜਸਟਿਸ ਅਮਾਨਉੱਲ੍ਹਾ ਨੇ ਕਿਹਾ ਕਿ ਪਤੰਜਲੀ ਆਯੁਰਵੇਦ ਨੂੰ ਝੂਠੇ ਅਤੇ ਗੁੰਮਰਾਹਕੁੰਨ ਦਾਅਵਿਆਂ ਵਾਲੇ ਸਾਰੇ ਇਸ਼ਤਿਹਾਰਾਂ ਨੂੰ ਤੁਰੰਤ ਬੰਦ ਕਰਨਾ ਹੋਵੇਗਾ। ਅਦਾਲਤ ਅਜਿਹੀ ਕਿਸੇ ਵੀ ਉਲੰਘਣਾ ਨੂੰ ਬਹੁਤ ਗੰਭੀਰਤਾ ਨਾਲ ਲਵੇਗੀ ਅਤੇ ਕਿਸੇ ਉਤਪਾਦ ਦੇ ਹਰੇਕ ਝੂਠੇ ਦਾਅਵੇ ਲਈ 1 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾ ਸਕਦੀ ਹੈ।

ਇਸ ਤੋਂ ਬਾਅਦ ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਪਤੰਜਲੀ ਆਯੁਰਵੇਦ ਭਵਿੱਖ ਵਿੱਚ ਅਜਿਹਾ ਕੋਈ ਇਸ਼ਤਿਹਾਰ ਪ੍ਰਕਾਸ਼ਿਤ ਨਹੀਂ ਕਰੇਗੀ ਅਤੇ ਇਹ ਵੀ ਯਕੀਨੀ ਬਣਾਏਗੀ ਕਿ ਪ੍ਰੈਸ ਵਿੱਚ ਇਸ ਤਰ੍ਹਾਂ ਦੇ ਬੇਤੁਕੇ ਬਿਆਨ ਨਾ ਦਿੱਤੇ ਜਾਣ। ਬੈਂਚ ਨੇ ਇਹ ਵੀ ਕਿਹਾ ਕਿ ਉਹ ਇਸ ਮੁੱਦੇ ਨੂੰ ‘ਐਲੋਪੈਥੀ ਬਨਾਮ ਆਯੁਰਵੇਦ’ ਦੀ ਬਹਿਸ ਵਿੱਚ ਨਹੀਂ ਬਦਲਣਾ ਚਾਹੁੰਦਾ ਸਗੋਂ ਗੁੰਮਰਾਹਕੁੰਨ ਮੈਡੀਕਲ ਇਸ਼ਤਿਹਾਰਾਂ ਦੀ ਸਮੱਸਿਆ ਦਾ ਅਸਲ ਹੱਲ ਲੱਭਣਾ ਚਾਹੁੰਦਾ ਹੈ।

LEAVE A REPLY

Please enter your comment!
Please enter your name here