SC ਵੱਲੋਂ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦੇਣ ਬਾਰੇ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ
ਸੁਪਰੀਮ ਕੋਰਟ ਨੇ 31 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਚਿੰਤਾ ਪ੍ਰਗਟਾਈ ਹੈ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੀਆਂ ਹਦਾਇਤਾਂ ਨੂੰ ਅਮਲ ਵਿੱਚ ਨਾ ਲਿਆਉਣ ਲਈ ਪੰਜਾਬ ਸਰਕਾਰ ਦੇ ਰਵੱਈਏ ‘ਤੇ ਨਾਰਾਜ਼ਗੀ ਜ਼ਾਹਰ ਕੀਤੀ। ਪੰਜਾਬ ਸਰਕਾਰ ਨੇ ਕਿਹਾ ਕਿ ਧਰਨਾਕਾਰੀ ਕਿਸਾਨ ਨਹੀਂ ਚਾਹੁੰਦੇ ਕਿ ਡੱਲੇਵਾਲ ਨੂੰ ਧਰਨੇ ਵਾਲੀ ਥਾਂ ਤੋਂ ਤਬਦੀਲ ਕੀਤਾ ਜਾਵੇ।
ਪੰਜਾਬ ਦੇ ਕਈ ਮੰਤਰੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਐਸਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੁਝ ਲੋਕ ਕਿਸਾਨ ਆਗੂ ਨੂੰ ਇਸ ਤਰ੍ਹਾਂ ਬੰਧਕ ਨਹੀਂ ਬਣਾ ਕੇ ਨਹੀਂ ਰੱਖ ਸਕਦੇ। ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦਿੱਤੀ ਜਾਵੇ। ਐਸਸੀ ਨੇ ਕਿਹਾ ਕਿ ਸਾਨੂੰ ਉਨ੍ਹਾਂ ਕਿਸਾਨਾਂ ਦੇ ਇਰਾਦਿਆਂ ‘ਤੇ ਸ਼ੱਕ ਹੈ ਜੋ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਿੱਚ ਰੁਕਾਵਟ ਪਾ ਰਹੇ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇੱਕ ਵਿਅਕਤੀ ਦੀ ਜਾਨ ਦਾਅ ‘ਤੇ ਹੈ ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।