ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਕੂਲ ਤੇ ਇੰਟਰਨੈੱਟ ਸੇਵਾਵਾਂ ਇੰਨੇ ਦਿਨਾਂ ਲਈ ਬੰਦ || Farmers Protest

0
17
School and internet services closed for so many days due to exodus of farmers to Delhi

ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਕੂਲ ਤੇ ਇੰਟਰਨੈੱਟ ਸੇਵਾਵਾਂ ਇੰਨੇ ਦਿਨਾਂ ਲਈ ਬੰਦ

ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਕਿਸਾਨ ਲਗਭਗ ਪਿਛਲੇ 11 ਮਹੀਨਿਆਂ ਤੋਂ ਡਟੇ ਹੋਏ ਹਨ ਤੇ ਅੱਜ ਉਹ ਦਿੱਲੀ ਵੱਲ ਕੂਚ ਕਰਨ ਲਈ ਤਿਆਰ ਹਨ | ਜਿਸਦੇ ਚੱਲਦਿਆਂ ਅੰਬਾਲਾ ਦੇ ਸ਼ੰਭੂ ਬਾਰਡਰ, ਜੀਂਦ ਦੇ ਖਨੌਰੀ ਅਤੇ ਸੋਨੀਪਤ ਦੇ ਸਿੰਘੂ ਨੇੜੇ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ‘ਚ ਇੱਕ ਖ਼ਾਸ ਗੱਲ ਇਹ ਹੈ ਕਿ ਕਿਸਾਨਾਂ ਨੇ 101 ਲੋਕਾਂ ਦੇ ਗਰੁੱਪ ਦੀ ਸੂਚੀ ਪ੍ਰਸ਼ਾਸਨ ਨੂੰ ਸੌਂਪ ਕੇ ਅੱਗੇ ਜਾਣ ਦੀ ਇਜਾਜ਼ਤ ਮੰਗੀ ਹੈ। ਪੁਲਿਸ ਨੇ ਬਾਰਡਰ ਦੇ ਆਲੇ ਦੁਆਲੇ ਬੈਰੀਕੇਡ ਵੀ ਲਗਾ ਦਿੱਤੇ ਹਨ ਅਤੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਜਿਸ ਕਾਰਨ ਅੰਬਾਲਾ ‘ਚ ਸਕੂਲ ਅਤੇ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਸੂਬਾ ਸਰਕਾਰ ਵੱਲੋਂ ਹੁਕਮ ਜਾਰੀ

ਅੰਬਾਲਾ ਦੀ ਹਦੂਦ ਅੰਦਰ ਪੈਂਦੇ ਪਿੰਡ ਡੰਗਦੇਹਰੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬਾਰੀ ਘੇਲ, ਲੁਹਾਰਾਂ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਦੇ ਖੇਤਰਾਂ ਵਿੱਚ ਇੰਟਰਨੈੱਟ ਸੇਵਾ ਬੰਦ ਰਹੇਗੀ। ਇੰਟਰਨੈੱਟ ਸੇਵਾ ਅੱਜ ਤੋਂ 9 ਦਸੰਬਰ ਤੱਕ ਬੰਦ ਰਹੇਗੀ। ਇਹ ਹੁਕਮ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ।

ਭਾਰੀ ਪੁਲਿਸ ਚੌਕਸੀ ਰੱਖੀ ਗਈ

ਦੂਜੇ ਪਾਸੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਸਿਰਸਾ ਦੇ ਡੱਬਵਾਲੀ ਸਥਿਤ ਖੁਈਆਂ ਟੋਲ ਪਲਾਜ਼ਾ ’ਤੇ ਭਾਰੀ ਪੁਲਿਸ ਚੌਕਸੀ ਰੱਖੀ ਗਈ ਹੈ ਅਤੇ ਇੱਥੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸਿਰਸਾ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਡੱਬਵਾਲੀ-ਸਿਰਸਾ ਸੜਕ ’ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਪੰਜਾਬ ਦੇ ਕਿਸਾਨ ਡੱਬਵਾਲੀ, ਸਿਰਸਾ ਰਾਹੀਂ ਦਿੱਲੀ ਜਾ ਸਕਦੇ ਹਨ।

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here