ਜਿਨਸੀ ਸ਼ੋਸ਼ਣ ਮਾਮਲੇ ‘ਚ ਐੱਸ.ਡੀ.ਐੱਮ ਗ੍ਰਿਫਤਾਰ
ਹਰਿਆਣਾ ਵਿੱਚ, ਐਚਸੀਐਸ ਅਧਿਕਾਰੀ ਕੁਲਭੂਸ਼ਣ ਬਾਂਸਲ ਨੂੰ ਪੁਲਿਸ ਨੇ ਸ਼ਨੀਵਾਰ (9 ਨਵੰਬਰ) ਨੂੰ ਹਿਸਾਰ ਤੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਬਾਂਸਲ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਦੱਸਣਯੋਗ ਹੈ ਕਿ ਕੁਲਭੂਸ਼ਣ ਬਾਂਸਲ ‘ਤੇ ਦਲਿਤ ਵਿਅਕਤੀ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਵਿਅਕਤੀ ਨੇ ਦੋਸ਼ ਲਾਇਆ ਕਿ ਅਧਿਕਾਰੀ ਨੇ ਬੰਦੂਕ ਦੀ ਨੋਕ ‘ਤੇ ਉਸ ਦੇ ਗੁਪਤ ਅੰਗਾਂ ਦੀ ਮਾਲਿਸ਼ ਕਰਵਾਈ। ਉਸ ਨੇ ਐਸਸੀ ਕਮਿਸ਼ਨ, ਸੀਐਮ ਵਿੰਡੋ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਅਧਿਕਾਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।
ਗੜ੍ਹਸ਼ੰਕਰ ‘ਚ ਆਪਸੀ ਰੰਜਿਸ਼ ਤਹਿਤ ਤਿੰਨ ਨੌਜਵਾਨਾਂ ਦਾ ਕ.ਤਲ || Punjab News
ਜਿਸ ਤੋਂ ਬਾਅਦ ਹਾਂਸੀ ਵਿੱਚ ਐਸਡੀਐਮ ਵਜੋਂ ਤਾਇਨਾਤ ਕੁਲਭੂਸ਼ਣ ਬਾਂਸਲ ਨੂੰ 7 ਨਵੰਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਸ ਦੇ ਖਿਲਾਫ ਹਿਸਾਰ ਦੀ ਸਿਵਲ ਲਾਈਨ ‘ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇੱਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੁਲਿਸ ਨੇ ਅਦਾਲਤ ਵਿੱਚ ਪੀੜਤਾ ਦੇ ਬਿਆਨ ਦਰਜ ਕੀਤੇ।
ਸਬੂਤਾਂ ਦੇ ਆਧਾਰ ‘ਤੇ ਗ੍ਰਿਫ਼ਤਾਰ
ਇਸ ਤੋਂ ਬਾਅਦ ਪੁਲਿਸ ਹਾਂਸੀ ਸਥਿਤ ਬਾਂਸਲ ਦੇ ਘਰ ਪਹੁੰਚੀ ਅਤੇ ਜਾਂਚ ਕੀਤੀ। ਪੀੜਤ ਦੇ ਬਿਆਨਾਂ ਅਤੇ ਸਬੂਤਾਂ ਦੇ ਆਧਾਰ ‘ਤੇ ਅੱਜ ਡੀਐਸਪੀ ਸੁਨੀਲ ਕੁਮਾਰ ਨੇ ਬਾਂਸਲ ਨੂੰ ਗ੍ਰਿਫ਼ਤਾਰ ਕਰ ਲਿਆ।