ਐਸ ਡੀ ਐਮਜ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ || Punjab News

0
172

ਐਸ ਡੀ ਐਮਜ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਗੁਰਦਾਸਪੁਰ,15 ਅਕਤੂਬਰ – ਪੰਚਾਇਤੀ ਚੋਣਾਂ 2024 ਲਈ ਜਿਲ੍ਹਾ ਗੁਰਦਾਸਪੁਰ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਅਮਨ ਅਮਾਨ ਨਾਲ ਸ਼ੁਰੂ ਹੋ ਗਿਆ।

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ 882 ਪਿੰਡਾਂ ਵਿੱਚ ਪੰਚਾਇਤਾਂ ਦੀ ਚੋਣ ਦਾ ਕੰਮ ਸ਼ਾਂਤੀਪੂਰਨ ਤਰੀਕੇ ਨਾਲ ਜਾਰੀ ਹੈ ।

ਵੱਖ – ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਸ਼ਾਂਤੀਪੂਰਨ ਵੋਟਿੰਗ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਐਸ ਡੀ ਐਮਜ ਦੀ ਅਗਵਾਈ ਹੇਠ ਰਿਟਰਨਿੰਗ ਅਫ਼ਸਰਾਂ ਵੱਲੋਂ ਸੁਰੱਖਿਆ ਬਲਾਂ ਦੇ ਨਾਲ ਵੱਖ – ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਸਮੁੱਚੀ ਪ੍ਰਕ੍ਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ ।

ਇਸੇ ਦੌਰਾਨ ਐਸ ਡੀ ਐਮ, ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੇਖੋਂ ਨੇ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ ਦੌਰਾ ਕਰਕੇ ਵੋਟਿੰਗ ਪ੍ਰਕ੍ਰਿਆ ਦਾ ਜਾਇਜ਼ਾ ਲਿਆ ।

LEAVE A REPLY

Please enter your comment!
Please enter your name here