ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੇਰ ਰਾਤ ਮੁੱਠਭੇੜ ਸ਼ੁਰੂ ਹੋਈ, ਜੋ ਅੱਜ ਵੀ ਜਾਰੀ ਹੈ। ਇੱਥੋਂ ਦੇ ਤੰਗਪਾਵਾ ਇਲਾਕੇ ‘ਚ ਹੋਏ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਪੁਲਿਸ ਅਤੇ ਸੁਰੱਖਿਆ ਬਲਾਂ ਦਾ ਸਾਂਝਾ ਆਪਰੇਸ਼ਨ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ: ਗੈਂਗਸਟਰ ਦੀਪਕ ਟੀਨੂ ਦੀ ਮਹਿਲਾ ਮਿੱਤਰ ਨੂੰ ਅਦਾਲਤ ਨੇ ਭੇਜਿਆ ਰਿਮਾਂਡ ‘ਤੇ
ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਐਤਵਾਰ ਸ਼ਾਮ ਨੂੰ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਸੀ। ਸਰਚ ਆਪਰੇਸ਼ਨ ਜਾਰੀ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ ਵਿੱਚ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮੂਹ ਦਾ ਅਜੇ ਪਤਾ ਨਹੀਂ ਲਗਾਇਆ ਜਾ ਸਕਿਆ ਹੈ। ਇਲਾਕੇ ‘ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ।