ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 2 ਦਹਿਸ਼ਤਗਰਦ ਕੀਤੇ ਢੇਰ

0
32

ਭਾਰਤੀ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿਚ ਸਰਹੱਦ ਪਾਰ ਤੋਂ ਘੁਸਪੈਠ ਦੀ ਕੋਸ਼ਿਸ਼ ਨੂੰ ਇਕ ਵਾਰ ਫਿਰ ਤੋਂ ਨਾਕਾਮ ਕਰ ਦਿੱਤਾ ਹੈ। ਪੁੰਛ ਜ਼ਿਲ੍ਹੇ ਵਿਚ LOC ਨਾਲ ਲੱਗਦੇ ਬਾਲਾਕੋਟ ਸੈਕਟਰ ਵਿਚ ਸੁਰੱਖਿਆ ਬਲਾਂ ਨੇ ਐਤਵਾਰ ਸਵੇਰੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਹ ਦੋਵੇਂ ਅੱਤਵਾਦੀ ਭਾਰਤੀ ਫੌਜ ਵਿਚ ਵੜਨ ਦੀ ਕੋਸ਼ਿਸ਼ ਕਰ ਰਹੇ ਸਨ। ਆਪ੍ਰੇਸ਼ਨ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ: ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਜੰਮੂ-ਕਸ਼ਮੀਰ ਪੁਲਿਸ ਤੇ ਫੌਜ ਦੇ ਜਵਾਨ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਕਲ੍ਹ ਸ਼ਾਮ ਬਾਲਾਕੋਟ ਸੈਕਟਰ ਦੇ ਇਕ ਪਿੰਡ ਵਿਚ ਸ਼ੱਕੀ ਗਤੀਵਿਧੀਆਂ ਦਿਖਣ ‘ਤੇ ਫਾਇਰਿੰਗ ਕੀਤੀ ਜਿਸ ਵਿਚ ਦੋ ਅੱਤਵਾਦੀ ਢੇਰ ਹੋ ਗਏ। ਮਾਰੇ ਗਏ ਅੱਤਵਾਦੀਆਂ ਦੀਆਂ ਮ੍ਰਿਤਕ ਦੇਹਾਂ ਅੱਜ ਸਵੇਰੇ ਉਦੋਂ ਬਰਾਮਦ ਹੋਈਆਂ ਜਦੋਂ ਸਰਚ ਮੁਹਿੰਮ ਚਲਾਈ ਜਾ ਰਹੀ ਸੀ।

ਇੰਡੀਅਨ ਆਰਮੀ ਦੇ ਵ੍ਹਾਈਟ ਨਾਈਟ ਕਾਪਰਸ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਰਾਜੌਰੀ ਦੇ ਡਾਂਗਰੀ ਪਿੰਡ ਟੈਰਰ ਅਟੈਕ ਵਿਚ ਸ਼ਾਮਲ ਅੱਤਵਾਦੀਆਂ ਨੂੰ ਫੜਨ ਲਈ ਆਪ੍ਰੇਸ਼ਨ ਜਾਰੀ ਹੈ। ਬਾਲਾਕੋਟ ਸੈਕਟਰ ਵਿਚ ਸਰਹੱਦ ‘ਤੇ ਤਾਇਨਾਤ ਫੌਜੀਆਂ ਨੇ ਹੁਣ ਤੱਕ 2 ਅੱਤਵਾਦੀਆਂ ਦਾ ਪਤਾ ਲਗਾਇਆ ਤੇ ਉਨ੍ਹਾਂ ਨੂੰ ਢੇਰ ਕਰ ਦਿੱਤਾ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਕਾਰਵਾਈ ਜਾਰੀ ਹੈ।

ਦੱਸ ਦੇਈਏ ਕਿ ਰਾਜੌਰੀ ਦੇ ਡਾਂਗਰੀ ਪਿੰਡ ਵਿਚ 1 ਤੇ 2 ਜਨਵਰੀ ਨੂੰ ਅੱਤਵਾਦੀਆਂ ਦੇ ਹਮਲੇ ਵਿਚ 7 ਲੋਕ ਮਾਰੇ ਗਏ ਸਨ ਤੇ ਕਈ ਹੋਰ ਜ਼ਖਮੀ ਹੋ ਗਏ ਸਨ। ਅੱਤਵਾਦੀਆਂ ਨੇ 1 ਜਨਵਰੀ ਨੂੰ ਖਾਸ ਭਾਈਚਾਰੇ ਦੇ ਮੈਂਬਰਾਂ ਦੇ ਘਰਾਂ ‘ਤੇ ਫਾਇਰਿੰਗ ਕੀਤੀ ਸੀ ਜਿਸ ਵਿਚ 4 ਲੋਕ ਮਾਰੇ ਗਏ ਸਨ।

LEAVE A REPLY

Please enter your comment!
Please enter your name here