ਜੰਮੂ ਦੇ ਸਿਧਰਾ ਇਲਾਕੇ ‘ਚ ਅੱਜ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਸੂਤਰਾਂ ਤੋਂ ਸਿਧਰਾ ਇਲਾਕੇ ‘ਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਟੀਮ ਬਣਾ ਕੇ ਘੇਰਾਬੰਦੀ ਕਰ ਦਿੱਤੀ। ਜਦੋਂ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਕੀਤੀ।

ਇਹ ਵੀ ਪੜ੍ਹੋ: ਡਾਟਾ ਮਾਈਨਿੰਗ ਵਿੰਗ ਨੇ ਵਿੱਤੀ ਸਾਲ ਦੇ ਮੁਕਾਬਲੇ 3 ਗੁਣਾ ਮਾਲੀਆ ਵਸੂਲਿਆ : ਹਰਪਾਲ…

ਜਾਣਕਾਰੀ ਅਨੁਸਾਰ ਅੱਤਵਾਦੀ ਇਕ ਟਰੱਕ ਵਿਚ ਨਗਰੋਟਾ ਜਾ ਰਹੇ ਸਨ ਜਦੋਂ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਸਿਧਰਾ ਪੁਲ ਨੇੜੇ ਰੋਕ ਲਿਆ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਘੇਰ ਲਿਆ। ਦੋ ਤੋਂ ਤਿੰਨ ਘੰਟੇ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਉਨ੍ਹਾਂ ਨੂੰ ਮਾਰ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਉਹ ਚੋਰੀ-ਛਿਪੇ ਟਰੱਕ ਵਿੱਚ ਆਏ ਸੀ। ਕਿਹਾ ਜਾ ਰਿਹਾ ਹੈ ਕਿ ਇਸ ਇਲਾਕੇ ‘ਚ ਹੋਰ ਅੱਤਵਾਦੀ ਹੋ ਸਕਦੇ ਹਨ। ਸੁਰੱਖਿਆ ਬਲ ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ।

ਇਹ ਵੀ ਪੜ੍ਹੋ: ‘ਭਾਰਤ ਜੋੜੋ ਯਾਤਰਾ’ ਜਨਵਰੀ ਦੇ ਪਹਿਲੇ ਹਫ਼ਤੇ ਪਹੁੰਚੇਗੀ ਪੰਜਾਬ, ਤਿਆਰੀਆਂ ਮੁਕੰਮਲ

ਕਸ਼ਮੀਰ ਦੇ ਏ.ਡੀ.ਜੀ.ਪੀ. ਨੇ ਦੱਸਿਆ ਕਿ ਮਾਰੇ ਗਏ ਤਿੰਨ ਸਥਾਨਕ ਅੱਤਵਾਦੀਆਂ ‘ਚੋਂ ਦੋ ਦੀ ਪਛਾਣ ਕਰ ਲਈ ਗਈ ਹੈ, ਜਦਕਿ ਤੀਜੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਰੇ ਗਏ ਅੱਤਵਾਦੀਆਂ ‘ਚੋਂ ਇਕ ਸ਼ੋਪੀਆਂ ਦਾ ਲਤੀਫ ਲੋਨ ਹੈ। ਉਹ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਦੇ ਕਤਲ ਵਿੱਚ ਸ਼ਾਮਲ ਸੀ। ਦੂਜਾ ਅਨੰਤਨਾਗ ਦਾ ਉਮਰ ਨਜ਼ੀਰ ਹੈ। ਉਮਰ ਨੇਪਾਲ ਦੇ ਤਿਲ ਬਹਾਦੁਰ ਥਾਪਾ ਦੇ ਕਤਲ ਵਿੱਚ ਸ਼ਾਮਲ ਸੀ। ਅੱਤਵਾਦੀਆਂ ਕੋਲੋਂ ਇੱਕ ਏਕੇ-47 ਰਾਈਫਲ ਅਤੇ ਦੋ ਪਿਸਤੌਲ ਬਰਾਮਦ ਹੋਏ ਹਨ।

ਕੁਝ ਦਿਨ ਪਹਿਲਾਂ ਵੀ ਇਸੇ ਇਲਾਕੇ ਵਿੱਚ ਗ੍ਰੇਨੇਡ ਹਮਲਾ ਹੋਇਆ ਸੀ। ਮੁਕਾਬਲੇ ਕਾਰਨ ਸਿੱਧਰਾ ਮਾਰਗ ‘ਤੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ।

LEAVE A REPLY

Please enter your comment!
Please enter your name here