ਕਿਸਾਨ ਮਜ਼ਦੂਰ ਮੋਰਚਾ ਤੇ SKM (ਗੈਰ-ਸਿਆਸੀ) ਵੱਲੋਂ 3 ਫੌਜਦਾਰੀ ਕਾਨੂੰਨਾਂ ‘ਤੇ ਕਰਵਾਇਆ ਗਿਆ ਸੈਮੀਨਾਰ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਭਾਰਤ ਸਰਕਾਰ ਵੱਲੋਂ ਲਿਆਂਦੇ ਗਏ 3 ਫੌਜਦਾਰੀ ਕਾਨੂੰਨਾਂ ‘ਤੇ ਇੱਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਸੀਨੀਅਰ ਵਕੀਲ ਆਰ.ਐਸ ਬੈਂਸ, ਫਤਿਹਾਬਾਦ ਬਾਰ ਕੌਂਸਲ ਤੋਂ ਐਡੋਕੇਟ ਕਮਲੇਸ਼ ਵਸ਼ਿਸ਼ਟ ਅਤੇ ਮਨੁੱਖੀ ਅਧਿਕਾਰਾਂ ਦੇ ਵਕੀਲ ਗੁਰਮੋਹਨ ਸਿੰਘ ਨੇ ਕਿਸਾਨ ਆਗੂਆਂ ਨੂੰ ਭਾਰਤ ਸਰਕਾਰ ਵੱਲੋਂ ਲਿਆਂਦੇ 3 ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ।
ਇਸ ਵਿਸ਼ੇ ‘ਤੇ ਬੋਲਦਿਆਂ ਆਰ.ਐਸ.ਬੈਂਸ ਨੇ ਕਿਹਾ ਕਿ ਨਵੇਂ ਕਾਨੂੰਨ ਬਣਾਉਣਾ ਕਾਨੂੰਨ ਅਤੇ ਨਿਆਂ ਮੰਤਰਾਲੇ ਦੀ ਜ਼ਿੰਮੇਵਾਰੀ ਹੈ, ਲੇਕਿਨ ਇਹ ਤਿੰਨੋਂ ਕਾਨੂੰਨ ਗ੍ਰਹਿ ਮੰਤਰਾਲੇ ਵੱਲੋਂ ਬਣਾ ਜਾਰੀ ਕੀਤੇ ਗਏ ਹਨ। ਸਾਰੇ ਕਾਨੂੰਨੀ ਮਾਹਿਰਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਇਹ ਕਾਨੂੰਨ ਆਮ ਨਾਗਰਿਕ ਦੇ ਅਧਿਕਾਰਾਂ ਦਾ ਘਾਣ ਕਰੇਗਾ।
ਇਹ ਵੀ ਪੜ੍ਹੋ:ਓਲੰਪਿਕ ਜੇਤੂ ਨਿਸ਼ਾਨੇਬਾਜ਼ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਕੀਤਾ ਇਨਕਾਰ ॥ Latest News
ਇਹ ਕਾਨੂੰਨ ਕਿਵੇਂ ਸੰਵਿਧਾਨ ਦੇ ਸਿਧਾਂਤਾਂ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਖਿਲਾਫ ਹਨ। ਉਹਨਾਂ ਕਿਹਾ ਕਿ ਇਹ ਕਾਨੂੰਨ ਸਿੱਧੇ ਸਿੱਧੇ ਤੌਰ ਤੇ ਭਾਰਤ ਨੂੰ ਇੱਕ ਪੁਲਿਸ ਸਟੇਟ ਬਣਾਉਣ ਵੱਲ ਇਸ਼ਾਰਾ ਕਰਦੇ ਨੇ, ਇਹਨਾਂ ਦੇ ਅਧੀਨ ਪੁਲਿਸ ਦੇ ਕੋਲ ਅਨੀਆਂ ਤਾਕਤਾਂ ਹੋ ਜਾਣਗੀਆਂ ਜਿਸ ਦੇ ਚਲਦੇ ਭਾਰਤੀ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦਾ ਖਨਨ ਹੋਵੇਗਾ। ਜਿੰਨੇ ਵੀ ਬਦਲਾਵ ਕੀਤੇ ਗਏ ਹਨ ਉਹਨਾਂ ਵਿੱਚ ਕਿਤੇ ਵੀ ਨਿਆ ਦਿਸਦਾ ਨਜ਼ਰ ਨਹੀਂ ਆ ਰਿਹਾ ਉਹਨਾਂ ਚਿੰਤਾ ਜਾਹਿਰ ਕੀਤੀ ਕੀ ਭਾਰਤ ਦੇ ਕੋਰਟਾਂ ਵਿੱਚ ਅੱਗੇ ਹੀ ਨਿਆਏ ਪ੍ਰਣਾਲੀ ਬੜੀ ਹੌਲੀ ਚੱਲਦੀ ਹੈ ਅਤੇ ਇਹਨਾਂ ਨਵੇਂ ਕਾਨੂੰਨਾਂ ਨਾਲ ਇਨਸਾਫ ਮਿਲਣ ਵਿੱਚ ਬਹੁਤ ਸਮੇਂ ਲੱਗੇਗਾ।
ਸਰਕਾਰਾਂ ਨੇ ਭਾਰਤੀ ਕਿਸਾਨਾਂ ਨੂੰ MSP ਨਾ ਦੇ ਕੇ ਉਨ੍ਹਾਂ ਦੇ ਹੱਕਾਂ ਦਾ ਕੀਤਾ ਘਾਣ
ਦਿਨ ਦੇ ਦੂਜੇ ਪੜਾਅ ਵਿੱਚ ਖੇਤੀ ਮਾਹਿਰਾਂ ਨੇ ਕਿਸਾਨ ਆਗੂਆਂ ਨਾਲ ਘੱਟੋ-ਘੱਟ ਸਮਰਥਨ ਮੁੱਲ ਅਤੇ ਖੇਤੀ ਨੀਤੀ ਬਾਰੇ ਚਰਚਾ ਕੀਤੀ। ਮੁੱਖ ਤੌਰ ‘ਤੇ ਕਰਨਾਟਕ ਤੋਂ ਪ੍ਰੋਫੈਸਰ ਪ੍ਰਕਾਸ਼ ਕਮਾਰੇਡੀ ਅਤੇ ਡਾ: ਦਵਿੰਦਰ ਸ਼ਰਮਾ ਨੇ ਦੱਸਿਆ ਕਿ ਕਿਸ ਤਰ੍ਹਾਂ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਭਾਰਤੀ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਨਾ ਦੇ ਕੇ ਉਨ੍ਹਾਂ ਦੇ ਹੱਕਾਂ ਦਾ ਘਾਣ ਕੀਤਾ ਹੈ। ਦੋਵਾਂ ਖੇਤੀ ਮਾਹਿਰਾਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੇਣ ‘ਤੇ ਸਰਕਾਰ ‘ਤੇ ਕੋਈ ਖਰਚਾ ਨਹੀਂ ਆਵੇਗਾ, ਉਨ੍ਹਾਂ ਕਰਨਾਟਕ ਅਤੇ ਕੇਰਲਾ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਇਹ ਦੋਵੇਂ ਮਾਡਲ ਸਫਲ ਮਾਡਲ ਹਨ ਅਤੇ ਕਿਸਾਨਾਂ ਨੂੰ ਇਸ ਦਾ ਫਾਇਦਾ ਹੋਇਆ ਹੈ।
ਇਸ ਮੌਕੇ ਦੋਵੇਂ ਫਾਰਮਾਂ ਦੇ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਮਨਜੀਤ ਸਿੰਘ ਰਾਏ, ਜਸਵਿੰਦਰ ਸਿੰਘ ਲੌਂਗੋਵਾਲ, ਸੁਰਜੀਤ ਸਿੰਘ ਫੁੱਲ, ਬਲਦੇਵ ਸਿੰਘ ਜ਼ੀਰਾ, ਦਿਲਬਾਗ ਸਿੰਘ ਹਰੀਗੜ੍ਹ, ਅਭਿਮਨਿਊ ਕੋਹਾੜ, ਗੁਰਮਨੀਤ ਸਿੰਘ ਮਾਂਗਟ, ਤੇਜਵੀਰ ਸਿੰਘ ਪੰਜੋਖਰਾ ਸਾਹਿਬ, ਸਤਨਾਮ ਸਿੰਘ ਸਾਹਨੀ, ਐਡੋਕੇਟ ਹਰਮਨਦੀਪ ਸਿੰਘ, ਬਲਵੰਤ ਸਿੰਘ ਬਹਿਰਾਮ, ਮਲਕੀਤ ਸਿੰਘ ਗੁਲਾਮੀਵਾਲਾ ਹਾਜ਼ਰ ਸਨ |