ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ ਏ ਐਸ ਨੇ ਅੱਜ ਫਾਜ਼ਿਲਕਾ ਦੇ 11ਵੇਂ ਡਿਪਟੀ ਕਮਿਸ਼ਨਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ। ਉਹ ਇਸ ਸੰਵੇਦਨਸ਼ੀਲ ਸਰਹੱਦੀ ਜ਼ਿਲ੍ਹੇ ਦੀ ਅਗਵਾਈ ਕਰਨ ਵਾਲੇ ਤੀਜੇ ਮਹਿਲਾ ਅਧਿਕਾਰੀ ਹਨ। ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੇ ਅੱਗੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਪਾਰਟੀ ਦੇ ਢਾਂਚੇ ਦਾ ਕੀਤਾ ਐਲਾਨ

ਰਣਨੀਤਕ ਤੌਰ ‘ਤੇ ਮੱਹਤਵਪੂਰਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਸੇਵਾ ਕਰਨ ਦਾ ਵਿਸ਼ਾਲ ਤਜਰਬਾ ਰੱਖਣ ਵਾਲੇ 2012 ਬੈਚ ਦੇ ਆਈ ਏ ਐਸ ਅਧਿਕਾਰੀ ਸੇਨੂੰ ਦੁੱਗਲ ਜਿੰਨ੍ਹਾਂ ਨੂੰ ਕਮਿਸ਼ਨਰ ਨਗਰ ਨਿਗਮ ਅਬੋਹਰ ਵਜੋਂ ਵੀ ਤਾਇਨਾਤ ਕੀਤਾ ਗਿਆ ਹੈ, ਨੂੰ ਅਨੁਸ਼ਾਸਨ, ਐਕਸਨ ਅਤੇ ਜਿੰਮੇਵਾਰੀ ਦੀ ਭਾਵਨਾ ਨਾਲ ਸਖ਼ਤ ਮਿਹਨਤ ਨਾਲ ਕੰਮ ਕਰਨ ਦੀਆਂ ਉੱਚੀਆਂ ਕਦਰਾਂ ਕੀਮਤਾਂ ਦੀ ਪਾਲਣਾ ਕਰਨ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਫਾਰਮ ਹਾਊਸ ਹੋਇਆ ਸੀਲ

ਜ਼ਿਲ੍ਹਾ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪ੍ਰਭਾਵਸਾਲੀ ਢੰਗ ਨਾਲ ਨਿਭਾਉਣ ਲਈ ਫਾਜ਼ਿਲਕਾ ਜ਼ਿਲ੍ਹੇ ਦੇ ਹਰੇਕ ਨਾਗਰਿਕ ਦਾ ਸਰਗਰਮ ਸਹਿਯੋਗ ਅਤੇ ਮਾਰਗਦਰਸ਼ਨ ਚਾਹੁੰਦੇ ਹਨ, ਤਾਂਜੋ ਮੁੱਖ ਮੰਤਰੀ ਸ: ਭਗਵੰਤ ਮਾਨ ਜੀ ਦੇ ਰੰਗਲੇ ਪੰਜਾਬ ਦੇ ਸੁਪਨੇ ਵਿਚ ਯਥਾਰਤ ਵਿਚ ਤਬਦੀਲ ਕਰ ਸਕੀਏ। ਉਨ੍ਹਾਂ ਨੇ ਆਪਣੀਆਂ ਤਰਜੀਹਾਂ ਦਾ ਜਿਕਰ ਕਰਦਿਆਂ ਕਿਹਾ ਕਿ ਸਵੱਛਤਾ, ਸਿੱਖਿਆ, ਸਿਹਤ, ਸੁਰੱਖਿਆ, ਸਾਡੇ ਬਜੁਰਗ ਨਾਗਰਿਕਾਂ ਦੀ ਤੰਦਰੁਸਤੀ, ਆਵਾਜਾਈ ਅਤੇ ਵਾਤਾਵਰਨ ਨਾਲ ਸਬੰਧਤ ਯੋਜਨਾਂਵਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

1968 ਵਿਚ ਜਨਮੇ ਸੇਨੂੰ ਦੁੱਗਲ ਗ੍ਰੈਜੁਏਸਨ, ਪੋਸਟ ਗ੍ਰੈਜੁਏਸਨ ਅਤੇ ਆਰਟਸ ਵਿਚ PHD ਦੌਰਾਨ ਗੋਲਡ ਮੈਡਲਿਸਟ ਰਹੇ ਹਨ। ਸੰਘ ਲੋਕ ਸੇਵਾ ਕਮਿਸ਼ਨ ਦੀ ਇੰਟਰਵਿਊ ਲਈ ਉਮੀਦਵਾਰ ਵਜੋਂ ਸਿਫਾਰਸ਼ ਲਈ ਉਨ੍ਹਾਂ ਦਾ ਰਾਜ ਯੋਗਤਾ ਮਾਪਦੰਡ ਵਿਚ ਮਿਸਾਲੀ ਸੇਵਾ ਰਿਕਾਰਡ, ਸਰਕਾਰੀ ਸੇਵਾ ਦੀ ਲੰਬਾਈ ਅਤੇ ਸਭ ਤੋਂ ਵੱਧ ਵਿਭਾਗੀ ਕੰਮ ਕਾਜ ਦੀ ਸੂਖਮ ਸਮਝ ਮੁੱਖ ਅਧਾਰ ਰਿਹਾ।