ਪੰਜਾਬ ਦੇ ਆਰਟੀਓ ਦਫ਼ਤਰਾਂ ਦੀਆਂ ਸੇਵਾਵਾਂ ਹੋਣਗੀਆਂ ਆਨਲਾਈਨ: ਟਰਾਂਸਪੋਰਟ ਮੰਤਰੀ

0
3

ਪੰਜਾਬ ਦੇ ਆਰਟੀਓ ਦਫ਼ਤਰਾਂ ਦੀਆਂ ਸਾਰੀਆਂ ਸੇਵਾਵਾਂ ਪੂਰੀ ਤਰ੍ਹਾਂ ਔਨਲਾਈਨ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਘਰ ਬੈਠੇ ਹੀ ਸਹੂਲਤਾਂ ਦਾ ਲਾਭ ਉਠਾ ਸਕਣਗੇ। ਇਹ ਦਾਅਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਮੋਹਾਲੀ ਸਥਿਤ ਆਰਟੀਓ ਦਫ਼ਤਰ ਅਤੇ ਸੈਕਟਰ-82 ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਕੀਤੇ ਜਾ ਰਹੇ ਕੰਮ ਦਾ ਨਿਰੀਖਣ ਕੀਤਾ।
ਜਲੰਧਰ ਚ ਵਾਪਰੀ ਵੱਡੀ ਲਾਪਰਵਾਹੀ, ਖੁੱਲ੍ਹੇ ਫਾਟਕ ਦੌਰਾਨ ਆਈ ਟ੍ਰੇਨ, ਡਰਾਈਵਰ ਨੇ ਲਗਾਈ ਐਮਰਜੈਂਸੀ ਬ੍ਰੇਕ
ਜ਼ਿਕਰਯੋਗ ਹੈ ਕਿ ਟਰਾਂਸਪੋਰਟ ਮੰਤਰੀ ਨੇ ਆਰਟੀਓ ਦਫ਼ਤਰ ਵਿੱਚ ਜਨਤਕ ਕਾਊਂਟਰਾਂ ਦਾ ਦੌਰਾ ਕੀਤਾ ਅਤੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮ ਬਾਰੇ ਪੁੱਛਗਿੱਛ ਕੀਤੀ ਅਤੇ ਉੱਥੇ ਆਪਣਾ ਕੰਮ ਕਰਵਾਉਣ ਆਏ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ। ਟਰਾਂਸਪੋਰਟ ਮੰਤਰੀ ਨੇ ਟੈਕਸ ਵਸੂਲੀ ਪ੍ਰਣਾਲੀ ਦਾ ਵੀ ਨਿਰੀਖਣ ਕੀਤਾ ਅਤੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਟੈਕਸ ਨਹੀਂ ਦਿੱਤਾ ਹੈ ਅਤੇ ਜਿਨ੍ਹਾਂ ਦੇ ਦਸਤਾਵੇਜ਼ ਅਧੂਰੇ ਹਨ, ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਆਰਟੀਓ ਦਫ਼ਤਰ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਦਾ ਵੀ ਨਿਰੀਖਣ ਕੀਤਾ, ਜੋ ਕਿ 100 ਪ੍ਰਤੀਸ਼ਤ ਪਾਇਆ ਗਿਆ।

ਇਸਤੋਂ ਇਲਾਵਾ ਭੁੱਲਰ ਨੇ ਮੌਕੇ ‘ਤੇ ਹੀ ਆਰਟੀਓ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਆਪਣਾ ਟਰਾਂਸਪੋਰਟ ਨਾਲ ਸਬੰਧਤ ਕੰਮ ਕਰਵਾਉਣ ਆਉਂਦਾ ਹੈ, ਉਸਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਦਸਤਾਵੇਜ਼ ਅਧੂਰੇ ਹਨ ਜਾਂ ਕੋਈ ਹੋਰ ਕਮੀ ਹੈ, ਤਾਂ ਸਬੰਧਤ ਵਿਅਕਤੀ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਨਾ ਜਾਣਾ ਪਵੇ।
ਮੋਹਾਲੀ ਦਾ ਨਵਾਂ ਡਰਾਈਵਿੰਗ ਟੈਸਟ ਟਰੈਕ ਅਤਿ-ਆਧੁਨਿਕ HEMS ਤਕਨਾਲੋਜੀ ਦੀ ਵਰਤੋਂ ਕਰਕੇ ਬਣਾਇਆ ਗਿਆ ਹੈ, ਜਿਸ ਕਾਰਨ ਕੋਈ ਵੀ ਵਿਅਕਤੀ ਕਿਸੇ ਹੋਰ ਦੀ ਥਾਂ ਡਰਾਈਵਿੰਗ ਟੈਸਟ ਨਹੀਂ ਦੇ ਸਕਦਾ। ਪੂਰਾ ਟਰੈਕ ਸੀਸੀਟੀਵੀ ਕੈਮਰਿਆਂ ਨਾਲ ਲੈਸ ਹੈ। ਇਸ ਟਰੈਕ ‘ਤੇ ਦੋ-ਪਹੀਆ ਅਤੇ ਚਾਰ-ਪਹੀਆ ਵਾਹਨਾਂ ਦੇ ਟੈਸਟ ਪੂਰੀ ਪਾਰਦਰਸ਼ਤਾ ਨਾਲ ਲਏ ਜਾਂਦੇ ਹਨ।

ਦੱਸ ਦਈਏ ਕਿ ਇਸ ਵੇਲੇ ਚਾਰ ਪਹੀਆ ਵਾਹਨਾਂ ਦੀ ਪਾਸ ਦਰ 40 ਪ੍ਰਤੀਸ਼ਤ ਅਤੇ ਦੋ ਪਹੀਆ ਵਾਹਨਾਂ ਦੀ ਪਾਸ ਦਰ 82 ਪ੍ਰਤੀਸ਼ਤ ਹੈ। ਮੰਤਰੀ ਨੇ ਕਿਹਾ ਕਿ ਇਸ ਨਵੀਂ ਤਕਨੀਕ ਨਾਲ ਸੜਕ ਹਾਦਸਿਆਂ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਤਕਨੀਕ ਪੰਜਾਬ ਦੇ ਸਾਰੇ ਡਰਾਈਵਿੰਗ ਟੈਸਟ ਟਰੈਕਾਂ ‘ਤੇ ਲਾਗੂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here