ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਪਾਰਟੀ ਨੂੰ ਅਲਵਿਦਾ ਕਹਿਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਗੁਲਾਮ ਨਬੀ ਆਜ਼ਾਦ ਵੱਲੋਂ ਪਾਰਟੀ ’ਚੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਇਕ ਹੋਰ ਆਗੂ ਨੇ ਅਸਤੀਫਾ ਦੇ ਕੇ ਕਾਂਗਰਸ ਨੂੰ ਝਟਕਾ ਦਿੱਤਾ ਹੈ। ਤੇਲਗਾਨਾ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਐਮ ਏ ਖਾਨ ਨੇ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ।
ਐਮ ਏ ਖਾਨ ਨੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪਾਰਟੀ ਦਾ ਮੀਤ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਕਾਂਗਰਸ ਨੂੰ ਨੁਕਸਾਨ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਵੱਡੇ ਅਗੂਆਂ ਜਿਨ੍ਹਾਂ ਨੇ ਦਹਾਕਿਆਂ ਤੱਕ ਪਾਰਟੀ ਨੁੰ ਮਜ਼ਬੂਤ ਕੀਤਾ, ਉਹ ਹੁਣ ਪਾਰਟੀ ਛੱਡ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਹ ਵੀ ਨਹੀਂ ਜਾਣਦੇ ਕਿ ਸੀਨੀਅਰ ਆਗੂਆਂ ਨਾਲ ਕਿਵੇਂ ਵਿਵਹਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਦੇਖਦੇ ਹੋਏ ਮੇਰੇ ਕੋਲ ਪਾਰਟੀ ਵਿਚੋਂ ਅਸਤੀਫਾ ਦੇਣ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਸੀ।