ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਮੀਟਿੰਗ ਕਰਨ ਜਾ ਰਹੀ ਹੈ। ਇਸ ਮੀਟਿੰਗ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਪੀਸੀ) ਅਤੇ ਦਮਦਮੀ ਟਕਸਾਲ ਸਮੇਤ ਕੁੱਲ 11 ਸਿੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ।
ਮੀਟਿੰਗ ਵਿੱਚ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ।ਦਰਅਸਲ, ਬਲਵੰਤ ਸਿੰਘ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਕੁਝ ਦਿਨ ਪਹਿਲਾਂ ਲਿਖੇ ਪੱਤਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਹਰਕਤ ਵਿੱਚ ਆਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਕਿਹਾ ਸੀ। ਮੀਟਿੰਗ ਤੋਂ ਬਾਅਦ 30 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਬੁਲਾਈ ਗਈ, ਜਿਸ ਵਿੱਚ 11 ਜਥੇਬੰਦੀਆਂ ਨਾਲ ਬੈਠ ਕੇ ਕੋਈ ਫੈਸਲਾ ਲੈਣ ਦੀ ਸਹਿਮਤੀ ਬਣੀ।