SGPC ਦੇ ਪ੍ਰਧਾਨ ਦੀ ਚੋਣ ਲਈ ਵੋਟਿੰਗ ਹੋਈ ਖ਼ਤਮ, ਵੋਟਾਂ ਦੀ ਗਿਣਤੀ ਸ਼ੁਰੂ

0
159

SGPC ਦੇ ਪ੍ਰਧਾਨ ਦੀ ਚੋਣ ਲਈ ਅੱਜ ਵੋਟਿੰਗ ਹੋਈ। ਜਾਣਕਾਰੀ ਅਨੁਸਾਰ ਪ੍ਰਧਾਨ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਖਤਮ ਹੋ ਗਈ ਹੈ। ਇਸਦੇ ਨਾਲ ਹੀ ਵੋਟਾਂ ਦੀ ਗਿਣਤੀ ਵੀ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟ ਮਿਲੇ ਹਨ ਤੇ ਬੀਬੀ ਜਗੀਰ ਕੌਰ ਨੂੰ 42 ਵੋਟ ਮਿਲੇ ਹਨ।

ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਲਈ ਚੋਣ ਵਿਚ ਕੁੱਲ 157 ਵਿਚੋਂ 11 ਮੈਂਬਰ ਗੈਰ ਹਾਜ਼ਰ ਰਹੇ ਜਦੋਂ ਕਿ 146 ਮੈਂਬਰ ਇਜਲਾਸ ਵਿਚ ਹਾਜ਼ਰ ਹਨ। ਜਨਰਲ ਸਕੱਤਰ ਤੇ ਹੋਰ ਆਹੁਦੇਦਾਰਾਂ ਦੀ ਵੀ ਚੋਣ ਹੋਵੇਗੀ। ਸ਼੍ਰੋਮਣੀ ਕਮੇਟੀ ਦੇ 157 ਮੈਂਬਰਾਂ ਵਿਚੋਂ 79 ਵੋਟਾਂ ਪ੍ਰਧਾਨਗੀ ਦੀ ਚੋਣ ਜਿੱਤਣ ਲਈ ਚਾਹੀਦੀਆਂ ਹਨ।

ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਦੁਬਾਰਾ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਚੋਣ ਮੈਦਾਨ ‘ਚ ਹਨ।  ਬੀਬੀ ਜਗੀਰ ਕੌਰ ਤੇ ਹਰਜਿੰਦਰ ਸਿੰਘ ਧਾਮੀ ਇਸ ਪ੍ਰਧਾਨਗੀ ਲਈ ਆਹਮੋ ਸਾਹਮਣੇ ਹਨ।

 

LEAVE A REPLY

Please enter your comment!
Please enter your name here